Punjab: ਸਰਕਾਰ ਵੱਲੋਂ ਸੋਮਵਾਰ ਦੀ ਛੁੱਟੀ ਦਾ ਐਲਾਨ

by nripost

ਪਠਾਨਕੋਟ (ਨੇਹਾ): ਪੰਜਾਬ ਸਰਕਾਰ ਵੱਲੋਂ ਪਠਾਨਕੋਟ 'ਚ ਇਕ ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਜ਼ਿਲ੍ਹਾ ਪਠਾਨਕੋਟ ਪ੍ਰਸ਼ਾਸਨ ਵੱਲੋਂ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਪਵਿੱਤਰ ਦਿਹਾੜੇ 'ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਬਾਰਠ ਸਾਹਿਬ ਜ਼ਿਲ੍ਹਾ ਪਠਾਨਕੋਟ ਵਿਖੇ ਨਤਮਸਤਕ ਹੋਣ ਲਈ ਆਉਦੀਆਂ ਹਨ।

ਇਸ ਲਈ ਸੰਗਤਾਂ ਦੀ ਧਾਰਮਿਕ ਆਸਥਾ ਨੂੰ ਵੇਖਦੇ ਹੋਏ ਸੋਮਵਾਰ ਨੂੰ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ- ਅਰਧ ਸਰਕਾਰੀ ਦਫਤਰਾਂ ਅਤੇ ਸਮੂਹ ਵਿਦਿਅਕ ਅਦਾਰਿਆਂ 'ਚ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਓਪਲ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸਪੱਸ਼ਟ ਕਰ ਦੇਈਏ ਕਿ 1 ਸਤੰਬਰ ਕੋਈ ਗਜ਼ਟਿਡ ਛੁੱਟੀ ਨਹੀਂ ਸਗੋਂ ਇੱਕ ਰਾਖਵੀਂ ਛੁੱਟੀ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ, ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, 'ਉਸ ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

More News

NRI Post
..
NRI Post
..
NRI Post
..