ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪੰਜਾਬ ਸਰਕਾਰ ਸੱਤਾ ਸੰਭਾਲ ਦੇ ਹੀ ਪੰਜਾਬ ਦੀ ਭਲਾਈ ਲਈ ਵੱਡੇ ਫੈਸਲੇ ਕਰ ਰਹੀ ਹੈ। ਹੁਣ ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿੱਚ ਨਵੀਂ ਪੁਲਿਸ ਭਰਤੀ ਸਮੇਂ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਇਹ ਨਿਯਮ ਪਹਿਲਾਂ ਲਾਗੂ ਸੀ, ਪਰ 1996 ਵਿੱਚ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੇ ਬੱਚਿਆ ਨੂੰ ਭਰਤੀ ਵਿੱਚ ਰਾਖਵਾਕਰਨ ਦੇ ਕੇ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾ ਹਰ ਵਿਧਾਨ ਸਭਾ ਹਲਕੇ ਵਿਚ ਇਕ ਮੁਹੱਲਾ ਕਲੀਨਿਕ ਖੋਲ੍ਹਿਆ ਜਾਵੇਗਾ ਤਾਂ ਕਿ ਲੋਕ ਆਪਣਾ ਇਲਾਜ ਕਰਵਾ ਸਕਣ।