ਪੰਜਾਬ ਸਰਕਾਰ ਨੇ ਜਲੰਧਰ ਦੇ ਇਸ ਜ਼ਿਲ੍ਹੇ ਲਈ ਕੀਤਾ ਵੱਡਾ ਐਲਾਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਦੇ ਜ਼ਿਲ੍ਹਾ ਭੋਗਪੁਰ ਦੇ ਵਾਸੀਆਂ ਲਈ ਵੱਡਾ ਐਲਾਨ ਕੀਤਾ ਹੈ। ਮੰਤਰੀ ਡਾ. ਇੰਦਰਬੀਰ ਸਿੰਘ ਨੇ ਦੱਸਿਆ ਜਾ ਕਿ ਸੂਬਾ ਸਰਕਾਰ ਨੇ ਭੋਗਪੁਰ ਦੇ ਵਿਕਾਸ ਲਈ 151.83 ਲੱਖ ਰੁਪਏ ਖਰਚਣ ਦਾ ਫੈਸਲਾ ਲਿਆ ਹੈ । ਉਨ੍ਹਾਂ ਨੇ ਕਿਹਾ ਕਿ ਵੱਖ- ਵੱਖ ਵਾਰਡਾਂ ਵਿੱਚ ਗਲੀਆਂ ਤੇ ਨਾਲੀਆਂ ਦੀ ਉਸਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡੰਪ ਸਾਈਟਾਂ ਤੋਂ ਕੂੜਾ ਚੁੱਕਣ ਲਈ ਡਰਾਈਵਰਾਂ ਦੀਆ ਸੇਵਾਵਾਂ ਲਗਾਇਆ ਗਿਆ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਰੱਖਿਆ ਜਾ ਸਕੇ। ਉਨ੍ਹਾਂ ਨੇ ਕਿਹਾ ਸਾਰੇ ਟਿਊਬਵੈਲਾਂ ਦੇ ਰੱਖ ਰਖਾਅ ਦਾ ਕੰਮ ਵੀ ਕੀਤਾ ਜਾਵੇਗਾ ਤਾਂ ਜੋ ਭੋਗਪੁਰ ਵੱਡੀਆਂ ਨੂੰ ਵਧੀਆ ਸਹੂਲਤਾਂ ਮਿਲ ਸਕਣ।