ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 18 IAS ਅਤੇ 2 PCS ਅਧਿਕਾਰੀ ਬਦਲੇ

by jaskamal

ਪੱਤਰ ਪ੍ਰੇਰਕ : ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਤੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਜਿੰਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ, ਜਿੰਨ੍ਹਾਂ ਨੂੰ ਸੂਬੇ ਦੀ ਮਾਨ ਸਰਕਾਰ ਵਲੋਂ ਬਦਲ ਦਿੱਤਾ ਗਿਆ। ਕਾਬਿਲੇਗੌਰ ਹੈ ਕਿ ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ।

ਪੰਜਾਬ ਸਰਕਾਰ ਵਲੋਂ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ 'ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਸੂਬਾ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਅਤੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਮੇਂ-ਸਮੇਂ 'ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।