
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦੇਣ ਦੀ ਗਾਰੰਟੀ ਨੂੰ ਜਲਦ ਪੂਰਾ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਮਾਰਚ 'ਚ ਪੇਸ਼ ਹੋਣ ਵਾਲੇ CM ਮਾਨ ਦੇ ਪਹਿਲੇ ਰੈਗੂਲਰ ਬਜਟ 'ਚ ਇਸ ਸਕੀਮ ਲਈ ਤਿਆਰੀ ਕੀਤੀ ਜਾਵੇਗੀ। 2023-24 ਦੇ ਬਜਟ 'ਚ ਇਸ ਲਈ 12,000 ਕਰੋੜ ਰੁਪਏ ਦੀ ਵਿਵਸਥਾ ਕਰਨ ਦਾ ਫੈਸਲਾ ਲਿਆ ਗਿਆ ਹੈ । ਜਾਣਕਾਰੀ ਅਨੁਸਾਰ ਇਹ ਸਕੀਮ ਇਸ ਸਾਲ ਅਗਸਤ ਮਹੀਨੇ ਤੋਂ ਸ਼ੁਰੂ ਕੀਤੀ ਜਾਵੇਗੀ। ਆਪ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਤੇ ਕੁੜੀਆਂ ਨੂੰ 1000 ਰੁਪਏ ਮਹੀਨਾ ਦੇਣ ਦਾ ਐਲਾਨ ਕੀਤਾ ਸੀ ਤਾਂ ਜੋ ਔਰਤਾਂ ਨੂੰ ਆਰਥਿਕ ਮਦਦ ਮਿਲ ਸਕੇ । ਜ਼ਿਕਰਯੋਗ ਹੈ ਕਿ ਸਰਕਾਰ ਨੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਤੇ ਸ਼ਹੀਦ ਫੋਜੀਆਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ ।
ਹੋਰ ਖਬਰਾਂ
Rimpi Sharma
Rimpi Sharma