ਚੰਡੀਗੜ੍ਹ (ਰਾਘਵ): ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੁੱਕਿਆ ਗਿਆ ਇੱਕ ਹੋਰ ਵੱਡਾ ਕਦਮ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ 10,365 ਕਨਾਲ 19 ਮਰਲੇ ਸ਼ਾਮਲਾਟ ਜ਼ਮੀਨ ਦਾ ਇੰਤਕਾਲ ਨਾਜਾਇਜ਼ ਤੌਰ ’ਤੇ ਕਰਵਾਉਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਤਹਿਸੀਲਦਾਰ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਪ੍ਰਾਈਵੇਟ ਵਿਅਕਤੀਆਂ ਨੂੰ ਫਾਇਦਾ ਪਹੁੰਚਾਇਆ। ਜਾਂਚ ਅਧਿਕਾਰੀ (ਸੇਵਾਮੁਕਤ ਜੱਜ ਬੀ.ਆਰ. ਬਾਂਸਲ) ਨੇ ਸਾਰੇ ਦੋਸ਼ਾਂ ਨੂੰ ਸਹੀ ਠਹਿਰਾਇਆ। ਅਨੁਰਾਗ ਵਰਮਾ, ਵਧੀਕ ਮੁੱਖ ਸਕੱਤਰ ਮਾਲ, ਪੰਜਾਬ ਸਰਕਾਰ ਨੇ 24 ਫਰਵਰੀ 2025 ਨੂੰ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਹਨ।



