ਚੰਡੀਗੜ੍ਹ (ਪਾਇਲ) : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ 8 ਅਕਤੂਬਰ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 181 ਦੀ ਧਾਰਾ 25 ਦੀ ਵਿਆਖਿਆ ਤਹਿਤ ਐਲਾਨੀ ਗਈ ਹੈ।



