ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ‘ਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ

by jagjeetkaur

ਚੰਡੀਗੜ੍ਹ : ਪੰਜਾਬ 'ਚ ਵੱਧਦੀ ਠੰਡ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ।

ਆਂਗਣਵਾੜੀ ਵਰਕਰਾਂ ਨੂੰ ਨਿਊਟ੍ਰੀਸ਼ਨ ਟ੍ਰੈਕਰ ‘ਤੇ ਰੋਜ਼ਾਨਾ ਰਿਪੋਰਟਿੰਗ ਯਕੀਨੀ ਬਣਾਉਣੀ ਪਵੇਗੀ ਅਤੇ ਪ੍ਰੀ-ਸਕੂਲ ਸਿੱਖਿਆ ਨੂੰ ਛੱਡ ਕੇ ਬਾਕੀ ਸਾਰੀਆਂ ਸਕੀਮਾਂ ਦੇ ਲਾਭਪਾਤਰੀਆਂ ਨੂੰ ਸਮਾਨ ਲਾਭ ਦੇਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

More News

NRI Post
..
NRI Post
..
NRI Post
..