ਪੰਜਾਬ ਸਰਕਾਰ ਵਲੋਂ ਨੌਜਵਾਨ ਕਿਸਾਨ ਸ਼ੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

by jagjeetkaur

ਕਿਸਾਨਾਂ ਦੇ ਦਿੱਲੀ ਚੱਲੋ ਮਾਰਚ ਦੌਰਾਨ ਖਨੌਰੀ ਬਾਰਡਰ ਉਤੇ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਸ਼ਹੀਦ ਦਾ ਦਰਜਾ ਦਿਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਰਵਾਰ ਨੂੰ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਵਿਰੁਧ ਕਾਰਵਾਈ ਦਾ ਵੀ ਭਰੋਸਾ ਦਿਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ 'ਤੇ ਜਾਣਕਾਰੀ ਕਰਦਿਆਂ ਲਿਖਿਆ “ਖਨੌਰੀ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 1 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ..ਫਰਜ਼ ਨਿਭਾ ਰਹੇ ਹਾਂ..।”