ਪੰਜਾਬ ਸਰਕਾਰ ਦੀਪਿਕਾ ਪਾਦੂਕੋਣ ਦੀ ਫਿਲਮ ‘ਛਪਾਕ’ ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਏਗੀ

by mediateam

ਚੰਡੀਗੜ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਬਾਲੀਵੁੱਡ ਦੀ ਸਟਾਰ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਚਰਚਿਤ ਫਿਲਮ 'ਛਪਾਕ' ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਏਗੀ। ਐਸਿਡ ਹਮਲੇ ਦੀਆਂ ਪੀੜਤਾਂ ਦੀ ਕਹਾਣੀ 'ਤੇ ਆਧਾਰਿਤ ਇਸ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਈ ਜਾਵੇਗੀ। ਦੱਸ ਦੇਈਏ ਕਿ ਫਿਲਮ ਅਦਾਕਾਰਾ ਦੀਪਿਕਾ ਪਾਦੂਕੋਣ ਦੀ ਆਉਣ ਵਾਲੀ ਫਿਲਮ ਛਪਾਕ ਚਰਚਾ 'ਚ ਬਣੀ ਹੋਈ ਹੈ। ਜਵਾਹਰ ਲਾਲ ਨਹਿਰੂ ਯੂਨੀਵਰਸਿਟੀ 'ਚ ਵਿਵਾਦ ਤੋਂ ਬਾਅਦ ਜੇਐੱਨਯੂ ਜਾਣ 'ਤੇ ਕੁਝ ਸੰਗਠਨ ਦੀਪਿਕਾ ਦਾ ਵਿਰੋਧ ਕਰ ਰਹੀ ਹੈ ਤਾਂ ਕਾਂਗਰਸ ਸ਼ਾਸਿਤ ਦੀਪਿਕਾ ਦੀ ਫਿਲਮ 'ਛਪਾਕ' ਨੂੰ ਪ੍ਰਮੋਟ ਕਰਨ 'ਚ ਜੁੱਟ ਗਏ ਹਨ। ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਜਿੱਥੇ ਛਪਾਕ ਨੂੰ ਟੈਕਸ ਫ੍ਰੀ ਕਰ ਦਿੱਤਾ ਹੈ। ਨਾਲ ਹੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਤੇਜ਼ਾਬ ਹਮਲੇ ਦੀਆਂ ਪੀੜਤਾਂ ਲਈ ਛਪਾਕ ਫਿਲਮ ਦੀ ਵਿਸ਼ੇਸ਼ ਸਕ੍ਰੀਨਿੰਗ ਕਰਵਾਉਣ ਦਾ ਫ਼ੈਸਲਾ ਕੀਤਾ। 

ਸਮਾਜਿਕ ਸੁਰੱਖਿਆ, ਔਰਤ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਦੀ ਅਗਵਾਈ 'ਚ 11 ਜਨਵਰੀ ਨੂੰ ਵਿਸ਼ੇਸ਼ ਸਕ੍ਰੀਨਿੰਗ ਕਰਵਾਈ ਜਾਵੇਗੀ। ਇਸ ਵਿਚ ਤੇਜ਼ਾਬੀ ਹਮਲੇ ਨਾਲ ਪੀੜਤ ਔਰਤਾਂ ਨੂੰ ਮੁਫ਼ਤ 'ਚ ਪਿਕਚਰ ਦਿਖਾਈ ਜਾਵੇਗੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਆਈਨੌਕਸ ਢਿੱਲੋਂ ਪਲਾਜ਼ਾ 'ਚ ਹੋਣ ਵਾਲੀ ਵਿਸ਼ੇਸ਼ ਸਕ੍ਰੀਨਿੰਗ ਦਾ ਮਕਸਦ ਔਰਤਾਂ ਲਈ ਸੁਰੱਖਿਅਤ ਜਨਤਕ ਥਾਵਾਂ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੈ। ਦੱਸ ਦੇਈਏ ਕਿ ਤੇਜ਼ਾਬ ਹਮਲਾਇਆਂ ਦੀਆਂ ਪੀੜਤ ਔਰਤਾਂ ਲਈ 8000 ਰੁਪਏ ਪ੍ਰਤੀ ਮਹੀਨਾ ਵਿੱਤੀ ਮਦਦ ਮੁਹੱਈਆ ਕਰਵਾਈ ਜਾ ਰਹੀ ਹੈ।

ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 16 ਤੇ 17 ਜਨਵਰੀ ਨੂੰ ਹੋਵੇਗਾ। ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਇਜਲਾਸ ਬਲਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨੂੰ ਪ੍ਰਵਾਨਗੀ ਦੇਣ ਲਈ ਮੁੱਖ ਮੰਤਰੀ ਨੂੰ ਅਧਿਕਾਰਤ ਕੀਤਾ ਹੈ ਜਿਸ ਨਾਲ 16 ਜਨਵਰੀ ਨੂੰ ਸਵੇਰੇ 10 ਵਜੇ ਵਿਸ਼ੇਸ਼ ਸੈਸ਼ਨ ਸ਼ੁਰੂ ਹੋਵੇਗਾ। ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ ਵੱਖ-ਵੱਖ ਬਿੱਲਾਂ ਨੂੰ ਪ੍ਰਵਾਨਗੀ ਦੇਣ ਲਈ ਮੰਤਰੀ ਮੰਡਲ ਦੀ ਅਗਲੀ ਮੀਟਿੰਗ 14 ਜਨਵਰੀ ਨੂੰ ਹੋਵੇਗੀ।

More News

NRI Post
..
NRI Post
..
NRI Post
..