Punjab: ਡੇਰਾ ਬਿਆਸ ਦੇ ਹਜ਼ੂਰ ਜਸਦੀਪ ਸਿੰਘ ਗਿੱਲ ਨੇ ਕੀਤਾ ਪਹਿਲਾ ਸਤਿਸੰਗ

by nripost

ਜਲੰਧਰ (ਰਾਘਵ): ਰਾਧਾ ਸੁਆਮੀ ਡੇਰਾ ਬਿਆਸ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਰਾਧਾ ਸੁਆਮੀ ਡੇਰਾ ਬਿਆਸ ਵਿਚ ਅੱਜ ਮਈ ਮਹੀਨੇ ਦਾ ਪਹਿਲਾ ਭੰਡਾਰਾ ਹੈ। ਪਹਿਲੇ ਭੰਡਾਰੇ ਦੌਰਾਨ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਚੁਣੇ ਗਏ ਆਪਣੇ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨੇ ਪਹਿਲਾ ਸਤਿਸੰਗ ਕੀਤਾ। ਸਤਿਸੰਗ ਦੌਰਾਨ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੀ ਸਟੇਜ 'ਤੇ ਮੌਜੂਦ ਰਹੇ। ਇਥੇ ਦੱਸ ਦੇਈਏ ਕਿ ਹਜ਼ੂਰ ਜਸਦੀਪ ਸਿੰਘ ਗਿੱਲ ਜੀ ਦੇ ਉਤਰਾਧਿਕਾਰੀ ਬਣਨ ਤੋਂ ਬਾਅਦ ਉਨ੍ਹਾਂ ਵੱਲੋਂ ਪਹਿਲੀ ਵਾਰ ਸਤਿੰਸਗ ਕੀਤਾ ਗਿਆ ਹੈ। ਜਸਦੀਪ ਸਿੰਘ ਗਿੱਲ ਵੱਲੋਂ ਸਵੇਰੇ 8.30 ਤੋਂ 9.30 ਇਕ ਘੰਟੇ ਦਾ ਸਤਿਸੰਗ ਕੀਤਾ ਗਿਆ। ਇਸ ਦੌਰਾਨ ਸੰਗਤ ਕਾਫ਼ੀ ਭਾਵੁਕ ਨਜ਼ਰ ਆਈ।

ਸਤਿਸੰਗ ਦੌਰਾਨ ਹਜ਼ੂਰ ਜਸਦੀਪ ਸਿੰਘ ਗਿੱਲ ਨੇ ਫਰਮਾਇਆ ਕਿ ਮਨੁੱਖ ਦਾ ਜਾਮਾ ਸਾਨੂੰ ਸਾਰਿਆ ਨੂੰ 84 ਲੱਖ ਜੂਨਾਂ ਤੋਂ ਬਾਅਦ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਗੰਦਗੀ ਦੇ ਵਿਚ ਕਮਲ ਦੇ ਫੁੱਲ 'ਤੇ ਕੋਈ ਅਸਰ ਨਹੀਂ ਪੈਂਦਾ ਸਗੋਂ ਕਮਲ ਦਾ ਫੁੱਲ ਆਪਣੀ ਮਹਿਕ ਅਤੇ ਆਪਣੀ ਸੁੰਦਰਤਾ ਨੂੰ ਗੰਦਗੀ ਦੇ ਵਿਚ ਰਹਿ ਕੇ ਵੀ ਕਾਇਮ ਰੱਖਦਾ ਹੈ, ਉਸੇ ਤਰ੍ਹਾਂ ਹੀ ਸਾਨੂੰ ਵੀ ਇਸ ਜੀਵਨ ਵਿਚ ਰਹਿ ਕੇ ਉਸ ਰੱਬ ਰੂਪੀ ਨਾਮ ਦਾ ਸਹਾਰਾ ਲੈਣਾ ਚਾਹੀਦਾ ਹੈ ਅਤੇ ਉਸ ਦੇ ਸਿਮਰਨ ਨੂੰ ਆਪਣੀ ਜ਼ਿੰਦਗੀ ਵਿੱਚ ਪਹਿਲ ਦੇਣੀ ਚਾਹੀਦੀ ਹੈ। ਅਖ਼ੀਰ ਵਿਚ ਹਜ਼ੂਰ ਨੇ ਸੰਗਤ ਨੂੰ ਬੇਨਤੀ ਕੀਤੀ ਕਿ ਅਗਲਾ ਸਤਿਸੰਗ 11 ਮਈ ਨੂੰ ਹੋਵੇਗਾ, ਜਿੰਨਾ ਨੇ ਵੀ ਆਉਣਾ ਬੜੀ ਖ਼ੁਸ਼ੀ ਨਾਲ ਆ ਸਕਦੇ ਹਨ। ਇਸ ਮੌਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਜੀ ਢਿੱਲੋਂ ਵੀ ਹਜ਼ੂਰ ਜਸਦੀਪ ਸਿੰਘ ਗਿੱਲ ਨਾਲ ਸਤਿਸੰਗ ਦੌਰਾਨ ਸਟੇਜ 'ਤੇ 1 ਘੰਟਾ ਮੌਜੂਦ ਰਹੇ। ਇਥੇ ਦੱਸਣਯੋਗ ਹੈ ਕਿ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਵੱਲੋਂ 2 ਸਤੰਬਰ 2024 ਨੂੰ ਆਪਣਾ ਉਤਰਾਅਧਿਕਾਰੀ ਐਲਾਨਿਆ ਗਿਆ ਸੀ। 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਉਨ੍ਹਾਂ ਵੱਲੋਂ ਡੇਰਾ ਬਿਆਸ ਦੇ ਮੁਖੀ ਚੁਣਿਆ ਗਿਆ ਸੀ। ਹਜ਼ੂਰ ਮਹਾਰਾਜ ਜਸਦੀਪ ਸਿੰਘ ਗਿੱਲ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਰਿਸ਼ਤੇਦਾਰਾਂ ਵਿਚੋਂ ਹਨ। 2 ਸਤੰਬਰ ਦੀ ਦੁਪਹਿਰ ਨੂੰ ਡੇਰਾ ਬਿਆਸ ਵੱਲੋਂ ਇਕ ਪੱਤਰ ਤਹਿਤ ਜਾਣਕਾਰੀ ਸਾਂਝੀ ਕੀਤੀ ਗਈ ਸੀ ਕਿ ਹੁਣ ਡੇਰਾ ਬਿਆਸ ਦੇ ਅਗਲੇ ਮੁਖੀ ਜਸਦੀਪ ਸਿੰਘ ਗੱਲ ਹੋਣਗੇ।

More News

NRI Post
..
NRI Post
..
NRI Post
..