ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦਾ ਇਨਾਮ : ਕੈਪਟਨ ਅਮਰਿੰਦਰ

by vikramsehajpal

ਜਲੰਧਰ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਪੁਰਸ਼ ਹਾਕੀ ਟੀਮ ਨੂੰ ਟੋਕੀਓ ਓਲੰਪਿਕ 'ਚ ਕਾਂਸੀ ਤਮਗਾ ਜਿੱਤਣ ਦੀ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਹਾਕੀ ਖਿਡਾਰੀਆਂ ਨੂੰ ਇਕ-ਇਕ ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।

ਕੈਪਟਨ ਨੇ ਭਾਰਤੀ ਟੀਮ ਦੀ ਜਿੱਤ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਹੈ ਕਿ ਇਸ ਟੀਮ ਨੇ 41 ਸਾਲਾਂ ਬਾਅਦ ਭਾਰਤ ਨੂੰ ਮੈਡਲ ਦਿੱਤਾ ਹੈ। ਸਾਨੂੰ ਟੀਮ ਦੇ ਸਾਰੇ ਮੈਂਬਰਾਂ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ 41 ਸਾਲਾਂ ਬਾਅਦ ਕਾਂਸੀ ਦਾ ਤਮਗਾ ਮਿਲਣਾ ਸਾਡੇ ਲਈ ਸੋਨੇ ਦੇ ਤਮਗੇ ਦੇ ਬਰਾਬਰ ਹੈ।ਉਨ੍ਹਾਂ ਨੇ ਸਾਰੇ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ ਨੂੰ ਬਹੁਤ-ਬਹੁਤ ਵਧਾਈ ਦਿੱਤੀ ਹੈ। ਇਸ ਮੌਕੇ ਖੇਡ ਮੰਤਰੀ ਵੱਲੋਂ ਵੀ ਹਾਕੀ ਟੀਮ ਨੂੰ ਵਧਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਹਾਕੀ ਟੀਮ ਲਈ ਇਕ ਇਤਿਹਾਸਕ ਦਿਨ ਹੈ।

More News

NRI Post
..
NRI Post
..
NRI Post
..