
ਜਲੰਧਰ (ਰਾਘਵ): ਉੱਘੇ ਵਕੀਲ ਅਤੇ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਪਰਮਿੰਦਰ ਸਿੰਘ ਢੀਂਗਰਾ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਦੁਪਹਿਰ ਬਾਅਦ ਉਹ ਆਪਣੇ ਘਰ ਵਿੱਚ ਹੀ ਸਨ ਤਿੰਨ ਵਿਅਕਤੀਆਂ ਵੱਲੋਂ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਉਹਨਾਂ ਨੂੰ ਗੋਲ਼ੀ ਮਾਰ ਦਿੱਤੀ ਗਈ ਜਿਨ੍ਹਾਂ ਨੂੰ ਹਸਪਤਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਹਨਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਹ ਖ਼ਬਰ ਸੁਣਦੇ ਸਾਰ ਹੀ ਮੌਕੇ ਤੇ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ 'ਤੇ ਪੁੱਜੇ ਹਨ। ਦੱਸਿਆ ਜਾ ਰਿਹਾ ਕਿ ਪੁਲਿਸ ਵੱਲੋਂ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਪਰ ਪੁਲਿਸ ਵੱਲੋਂ ਅਜੇ ਇਸ ਦੀ ਕੋਈ ਪੁਸ਼ਟੀ ਨਹੀਂ ਕੀਤੀ ਜਾ ਰਹੀ।