Punjab: ਲੁਧਿਆਣਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

by nripost

ਲੁਧਿਆਣਾ (ਰਾਘਵ): ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਦਾ ਮੈਦਾਨ ਸੱਜ ਚੁੱਕਿਆ ਹੈ। ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਵੀ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਪੱਛਮੀ ਹਲਕੇ ਦੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।

ਕਾਂਗਰਸ ਪਾਰਟੀ ਨੇ ਆਪਣੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿਚ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਡਿਊਟੀ ਲਗਾਈ ਹੈ। ਇਸ ਸੂਚੀ ਵਿਚ ਭੂਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਚਿਨ ਪਾਇਲਟ, ਸੁਖਜਿੰਦਰ ਸਿੰਘ ਰੰਧਾਵਾ, ਅਲਕਾ ਲਾਂਬਾ, ਕਨ੍ਹਈਆ ਕੁਮਾਰ, ਰਾਜ ਬੱਬਰ ਸਮੇਤ ਕਈ ਹੋਰ ਨਾਂ ਸ਼ਾਮਲ ਹਨ। ਦੱਸ ਦਈਏ ਕਿ ਇਸ ਸੀਟ 'ਤੇ 19 ਜੂਨ ਨੂੰ ਵੋਟਿੰਗ ਹੋਵੇਗੀ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ।

More News

NRI Post
..
NRI Post
..
NRI Post
..