Punjab: ਭੂਜੀਆ ਫੈਕਟਰੀ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

by nripost

ਸ੍ਰੀ ਮੁਕਤਸਰ ਸਾਹਿਬ (ਨੇਹਾ): ਸ੍ਰੀ ਮੁਕਤਸਰ ਸ਼ਹਿਰ ਦੇ ਕੱਚਾ ਭਾਗਸਰ ਰੋਡ ’ਤੇ ਇਕ ਭੂਜੀਆ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗ ਜਾਣ ਕਾਰਨ ਕਰੀਬ 20 ਲੱਖ ਰੁਪਏ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਅੱਗ ਬਿਜਲੀ ਸ਼ਾਟ ਸਰਕਟ ਨਾਲ ਲੱਗੀ ਦੱਸੀ ਜਾ ਰਹੀ ਹੈ। ਭੂਜੀਆ ਫੈਕਟਰੀ ਦੇ ਮਾਲਕ ਰਾਮ ਨਿਵਾਸ ਭੂਜੀਆ ਵਾਲਾ ਨੇ ਦੱਸਿਆ ਕਿ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦੀ ਕੱਚਾ ਭਾਗਸਰ ਰੋਡ ’ਤੇ ਸਥਿਤ ਭੂਜੀਆ ਬਣਾਉਣ ਵਾਲੀ ਫੈਕਟਰੀ ’ਚ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਇਹ ਅੱਗ ਬਿਜਲੀ ਸ਼ਾਟ ਸਰਕਟ ਨਾਲ ਅੱਗ ਲੱਗੀ ਹੈ। ਓਧਰ ਘਟਨਾ ਦਾ ਪਤਾ ਲੱਗਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜੀ, ਜਿਨ੍ਹਾਂ ਵੱਡੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫੈਕਟਰੀ ਮਾਲਕ ਨੇ ਦੱਸਿਆ ਕਿ ਉਸ ਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੋਏ ਨੁਕਸਾਨ ਲਈ ਉਸ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਉਹ ਆਪਣਾ ਕਾਰੋਬਾਰ ਚੱਲਦਾ ਰੱਖ ਸਕੇ।