Bhagwant Mann ਦਾ ਚਲਾਨ ਕੱਟੇ ਜਾਣ ਦੀ ਖਬਰ ਬੇਬੁਨਿਆਦ | Nri Post

by jaskamal

ਨਿਊਜ਼ ਡੈਸਕ : ਨਗਰ ਨਿਗਮ ਚੰਡੀਗੜ੍ਹ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਨੂੰ ਕੂੜੇ ਸਬੰਧੀ ਜਾਰੀ ਕੀਤੇ ਚਲਾਨ ਬਾਰੇ ਮੀਡੀਆ ਰਿਪੋਰਟਾਂ ਗੁਮਰਾਹਕੁਨ, ਬੇਬੁਨਿਆਦ ਤੇ ਤੱਥਅਧੀਨ ਹਨ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਰਿਹਾਇਸ਼ ਸਬੰਧੀ ਅਜਿਹਾ ਕੋਈ ਚਲਾਨ ਜਾਰੀ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਅਸਲ 'ਚ ਸੈਕਟਰ 2 ਸਥਿਤ ਮਕਾਨ ਨੰਬਰ 7 ਦਾ ਚਲਾਨ ਜਾਰੀ ਕੀਤਾ ਗਿਆ ਹੈ, ਜੋ ਕਿ ਇਸ ਵੇਲੇ ਪੈਰਾ ਮਿਲਟਰੀ ਫੋਰਸ ਕੋਲ ਹੈ ਤੇ ਇਸ ਦਾ ਮੁੱਖ ਮੰਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਤਾਲਮੇਲ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨਿਵਾਸ ਦੇ ਚਲਾਨ ਸਬੰਧੀ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਅਤੇ ਗੁਮਰਾਹਕੁਨ ਹਨ।

More News

NRI Post
..
NRI Post
..
NRI Post
..