ਬਿਆਸ (ਰਾਘਵ): ਬਿਆਸ ਨੇੜੇ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਨਾਲ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋਣ ਦਾ ਖਦਸ਼ਾ ਹੈ। ਇਹ ਹਾਦਸਾ ਇੱਟਾਂ ਨਾਲ ਭਰੀ ਬੱਸ ਅਤੇ ਟਰਾਲੀ ਵਿਚਕਾਰ ਵਾਪਰਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਬੱਸ ਦੇ ਪਰਖੱਚੇ ਉੱਡ ਗਏ। ਹਾਦਸੇ 'ਚ ਇਕ ਵਿਅਕਤੀ ਦੀਆਂ ਲੱਤਾਂ ਸਰੀਰ ਤੋਂ ਵੱਖ ਹੋ ਗਈਆਂ। ਜ਼ਬਰਦਸਤ ਟੱਕਰ ਤੋਂ ਬਾਅਦ ਸਵਾਰੀਆਂ ਬੱਸ ਵਿੱਚ ਹੀ ਫਸ ਗਈਆਂ। ਸਥਾਨਕ ਲੋਕਾਂ ਅਤੇ ਰਾਹਗੀਰਾਂ ਵੱਲੋਂ ਬੱਸ ਦੀ ਭੰਨ ਤੋੜ ਕਰਕੇ ਅੰਦਰ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ। ਘਟਨਾ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ।



