Punjab: ਚੱਲਦੇ ਕਬੱਡੀ ਟੂਰਨਾਮੈਂਟ ‘ਚ ਖਿਡਾਰੀ ਦੀ ਗੋਲੀ ਮਾਰ ਕੇ ਹੱਤਿਆ

by nripost

ਮੁਹਾਲੀ (ਨੇਹਾ): ਸੋਹਾਣਾ ਵਿਚ ਚੱਲ ਰਹੇ ਕਬੱਡੀ ਕੱਪ ਵਿੱਚ ਅੱਜ ਸ਼ਾਮੀਂ ਛੇ ਵਜੇ ਦੇ ਕਰੀਬ ਸ਼ਕਰਪੁਰ ਕਬੱਡੀ ਟੀਮ ਦੇ ਪ੍ਰਮੋਟਰ ਰਾਣਾ ਬਲਾਚੌਰੀਆ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਜਾਣਕਾਰੀ ਸਪੋਰਟਸ ਕਲੱਬ ਦੇ ਸਰਪ੍ਰਸਤ ਅਤੇ ਕੌਂਸਲਰ ਹਰਜੀਤ ਸਿੰਘ ਭੋਲੂ ਨੇ ਦਿੰਦਿਆਂ ਦੱਸਿਆ ਕਿ ਘਟਨਾ ਕਾਰ ਪਾਰਕਿੰਗ ਵਿੱਚ ਵਾਪਰੀ। ਉਨ੍ਹਾਂ ਦੱਸਿਆ ਕਿ ਬਹੁਤ ਨੇੜਿਓਂ ਰਾਣਾ ਬਲਾਚੌਰੀਆ ਦੇ ਸਿਰ ਵਿੱਚ ਗੋਲੀਆਂ ਮਾਰੀਆਂ ਗਈਆਂ ਹਨ ਅਤੇ ਉਸ ਦੀ ਹਾਲਤ ਬਹੁਤ ਗੰਭੀਰ ਹੈ। ਫੋਰਟਿਸ ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ 30 ਸਾਲਾ ਕੰਵਰ ਦਿਗਵਿਜੇ ਸਿੰਘ ਉਰਫ ਰਾਣਾ ਬਲਾਚੌਰੀਆ ਨੂੰ ਜਦੋਂ ਹਸਪਤਾਲ ਵਿੱਚ ਲਿਆਂਦਾ ਗਿਆ ਤਾਂ ਉਹ ਮ੍ਰਿਤਕ ਪਾਇਆ ਗਿਆ।

ਸੋਹਾਣਾ ਵਿਚ ਕਬੱਡੀ ਪ੍ਰਮੋਟਰ ਦੀ ਹੱਤਿਆ ਦੀ ਜ਼ਿੰਮੇਵਾਰੀ ਗੈਂਗਸਟਰ ਗੋਪੀ ਘਣਸ਼ਾਮਪੁਰੀਆ ਲਈ ਹੈ। ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਸ਼ੇਅਰ ਕੀਤੀ ਹੈ। ਘਣਸ਼ਾਮਪੁਰੀਆ ਨੇ ਪੋਸਟ ਪਾ ਕੇ ਲਿਖਿਆ ਕਿ 'ਰਾਣਾ ਨੂੰ ਮਾਰ ਕੇ ਮੂਸੇਵਾਲਾ ਦੇ ਕਤਲ ਦਾ ਬਦਲਾ ਲਿਆ ਗਿਆ ਹੈ। ਉਸ ਨੇ ਕਿਹਾ ਕਿ ਇਸ ਕਬੱਡੀ ਪ੍ਰਮੋਟਰ ਨੇ ਮੂਸੇਵਾਲਾ ਦੀ ਹੱਤਿਆ ਵਿਚ ਸ਼ਾਮਲ ਲੋਕਾਂ ਲਈ ਰਿਹਾਇਸ਼ ਮੁਹੱਈਆ ਕਰਵਾਈ ਸੀ।

ਇਸ ਤੋਂ ਪਹਿਲਾਂ ਰਾਣਾ ਨੂੰ ਉਸ ਦੇ ਸਾਥੀਆਂ ਵੱਲੋਂ ਨਿੱਜੀ ਹਸਪਤਾਲ ਵਿੱਚ ਪਹੁੰਚਾਇਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸਬੰਧਤ ਨੌਜਵਾਨ ਦਾ ਕੁਝ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਮਗਰੋਂ ਟੂਰਨਾਮੈਂਟ ਵਿੱਚ ਹਫ਼ੜਾ ਦਫ਼ੜੀ ਮਚ ਗਈ ਅਤੇ ਪ੍ਰਬੰਧਕਾਂ ਵੱਲੋਂ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਪਤਾ ਲੱਗਿਆ ਹੈ ਕਿ ਹਮਲਾਵਰ ਬੋਲੇਰੋ ਵਿਚ ਸਵਾਰ ਹੋ ਕੇ ਆਏ ਸਨ। ਇਸ ਟੂਰਨਾਮੈਂਟ ਵਿਚ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਵੀ ਆਉਣਾ ਸੀ ਜਿਸ ਵੇਲੇ ਗੋਲੀਆਂ ਚੱਲੀਆਂ, ਉਸ ਵੇਲੇ ਵੱਡੀ ਗਿਣਤੀ ਵਿਚ ਦਰਸ਼ਕ ਮੌਜੂਦ ਸਨ। ਇਸ ਟੂਰਨਾਮੈਂਟ ਦਾ ਲਾਈਵ ਪ੍ਰਸਾਰਨ ਹੋ ਰਿਹਾ ਸੀ ਤੇ ਇਸ ਵਿਚ ਵੀ ਵੀ ਗੋਲੀਆਂ ਦੀ ਆਵਾਜ਼ ਕੈਦ ਹੋ ਗਈ ਹੈ। ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਛੇ ਗੋਲੀਆਂ ਚੱਲਣ ਦੀ ਜਾਣਕਾਰੀ ਮਿਲੀ ਸੀ।

More News

NRI Post
..
NRI Post
..
NRI Post
..