ਬਰਨਾਲਾ (ਰਾਘਵ) : ਤਪਾ ਪੁਲਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸਕੂਟਰ ਸਵਾਰ ਦੋ ਵਿਅਕਤੀਆਂ ਨੂੰ 24 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਹਾਇਕ ਐੱਸਐੱਚਓ ਬਲਜੀਤ ਸਿੰਘ ਅਤੇ ਕਾਂਸਟੇਬਲ ਗੁਰਪਿਆਰ ਸਿੰਘ ਨੇ ਆਲੀਕਾ ਤੋਂ ਤਪਾ ਪੁਲ ਡਰੇਨ 'ਤੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਇਲੈਕਟ੍ਰਾਨਿਕ ਸਕੂਟਰ 'ਤੇ ਸਵਾਰ ਦੋ ਨੌਜਵਾਨਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਕੋਲੋਂ ਨਾਜਾਇਜ਼ ਸ਼ਰਾਬ ਦੀਆਂ ਉਕਤ ਬੋਤਲਾਂ ਬਰਾਮਦ ਹੋਈਆਂ ਅਤੇ ਦੋਸ਼ੀਆਂ ਨੂੰ ਸਕੂਟਰ ਸਮੇਤ ਕਾਬੂ ਕਰ ਲਿਆ ਗਿਆ। ਮੁਲਜ਼ਮਾਂ ਨੇ ਆਪਣੀ ਪਛਾਣ ਨੀਰਜ ਕੁਮਾਰ ਅਤੇ ਮਨਪ੍ਰੀਤ ਸਿੰਘ ਵਾਸੀ ਤਪਾ ਵਜੋਂ ਦੱਸੀ। ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।



