ਨਸ਼ਾ ਤਸਕਰਾਂ ਨੂੰ ਲੈ ਪੰਜਾਬ ਪੁਲਿਸ ਚੌਕਸ, ਮੁੜ ਤੋਂ 3 ਤਸਕਰ 52 ਕਿੱਲੋ ਭੁੱਕੀ ਸਣੇ ਗ੍ਰਿਫ਼ਤਾਰ

by jaskamal

ਨਿਊਜ਼ ਡੈਸਕ (ਸਿਮਰਨ) : ਪੰਜਾਬ 'ਚ ਨਸ਼ਾ ਤਸਕਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਦਿਨੋ ਦਿਨ ਨਸ਼ਾ ਤਸਕਰਾਂ ਨੂੰ ਪੰਜਾਬ ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜਿਲਾ ਫਿਰੋਜ਼ਪੁਰ ਤੋਂ ਸਾਮਣੇ ਆਇਆ ਹੈ ਜਿਥੇ ਕਿ ਹਲਕਾ ਜ਼ੀਰਾ 'ਚ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗਿਰਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਕਾਬੂ ਕੀਤੇ ਤਸਕਰਾਂ ਕੋਲੋਂ 52 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਟਰੱਕ ਬਰਾਮਦ ਕੀਤਾ ਹੈ।

ਇਸ ਬਾਰੇ ਪ੍ਰੈਸ ਕਾਨਫਰੈਂਸ ਕਰਦਿਆਂ ਫਿਰੋਜ਼ਪੁਰ ਦੇ ਐਸ ਐਸ ਪੀ ਸੁਰੇਂਦਰ ਲਾਂਬਾ ਨੇ ਮੀਡਿਆ ਨੂੰ ਦੱਸਿਆ ਕਿ ਬੀਤੇ ਦਿਨੀਂ ਜੀਰਾ ਵਿੱਚ ਗਸ਼ਤ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਪਿਆਜ ਨਾਲ ਭਰੇ ਟਰੱਕ ਵਿੱਚ ਭੁੱਕੀ ਚੂਰਾ ਪੋਸਤ ਲਿਆਂਦਾ ਗਿਆ ਹੈ। ਜੋ ਦਾਣਾ ਮੰਡੀ ਵਿੱਚ ਖੜਾ ਹੈ। ਜਿਸ ਤੇ ਕਾਰਵਾਈ ਕਰਦਿਆਂ ਉਨ੍ਹਾਂ ਦੀ ਟੀਮ ਨੇ ਜਦ ਟਰੱਕ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਕਰੀਬ 52 ਕਿੱਲੋ ਭੁੱਕੀ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਉਨ੍ਹਾਂ ਕਾਰਵਾਈ ਕਰਦਿਆਂ ਟਰੱਕ ਡਰਾਈਵਰ ਸਮੇਤ ਤਿੰਨ ਲੋਕਾਂ ਨੂੰ ਗਿਰਫਤਾਰ ਕੀਤਾ ਅਤੇ ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ 'ਚ ਕਾਫੀ ਸਖਤ ਹੋਈ ਪਈ ਹੈ ਅਤੇ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ ਨੇ ਕਿ ਹਰ ਜਿਲੇ 'ਚ ਨਸ਼ਿਆਂ ਨੂੰ ਲੈਕੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਤੇ ਨਜ਼ਰ ਰੱਖੀ ਜਾਵੇ। ਇਸੇ ਨੂੰ ਲੈਕੇ ਹੀ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਮੁਹਿੰਮ ਵਿੱਢੀ ਗਈ ਸੀ ਜਿਸ ਵਿਚ ਉਨ੍ਹਾਂ ਨੂੰ ਵੱਡੀ ਸਫਲਤਾ ਮਿਲੀ ਅਤੇ ਉਨ੍ਹਾਂ ਨੇ ਹਲਕਾ ਜੀਰਾ ਤੋਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਿਨ੍ਹਾਂ ਕੋਲੋਂ 52 ਕਿੱਲੋ ਭੁੱਕੀ ਚੂਰਾ ਪੋਸਤ ਅਤੇ ਇੱਕ ਟਰੱਕ ਬਰਾਮਦ ਕੀਤਾ ਗਿਆ।