ਮੋਹਾਲੀ (ਪਾਇਲ): ਤੁਹਾਨੂੰ ਦੱਸ ਦਇਏ ਕਿ ਪੰਜਾਬ ਦੇ ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਕਤਲ ਕਰਨ ਵਾਲੇ ਸ਼ੂਟਰ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਜਿਸ ਦੌਰਾਨ ਮੋਹਾਲੀ ਵਿੱਚ ਪੁਲਿਸ ਨੇ ਜਾਲ ਵਿਛਾ ਕੇ ਮੁਲਜ਼ਮ ਹਰਪਿੰਦਰ ਉਰਫ ਮਿੱਡੂ ਨੂੰ ਕਾਬੂ ਕਰ ਲਿਆ। ਦੱਸਿਆ ਜਾਂਦਾ ਹੈ ਕਿ ਮਿੱਡੂ ਨੇ ਬਲਾਚੌਰੀਆ ਨੂੰ ਸੈਲਫੀ ਲੈਣ ਦੇ ਬਹਾਨੇ ਗੋਲੀ ਮਾਰ ਦਿੱਤੀ ਸੀ।
ਪੁਲਿਸ ਨੇ ਮੋਹਾਲੀ ਦੇ ਲਾਲਡੂ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਮਿੱਡੂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਅੱਜ ਸਵੇਰੇ ਹੀ ਦੋ ਨਿਸ਼ਾਨੇਬਾਜ਼ਾਂ ਆਦਿਤਿਆ ਕਪੂਰ ਅਤੇ ਕਰਨ ਪਾਠਕ ਦੀ ਫੋਟੋ ਸਾਹਮਣੇ ਆਈ ਹੈ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਇਸ ਕਤਲ ਨੂੰ ਅੰਜਾਮ ਦਿੱਤਾ ਸੀ।
ਇਨ੍ਹਾਂ ਨਿਸ਼ਾਨੇਬਾਜ਼ਾਂ ਤੋਂ ਇਲਾਵਾ ਟੂਰਨਾਮੈਂਟ ਤੋਂ ਪਲ-ਪਲ ਰੇਕੀ ਕਰਨ ਵਾਲੇ ਅਤੇ ਰਾਣਾ ਬਾਰੇ ਜਾਣਕਾਰੀ ਦੇਣ ਵਾਲੇ ਹੋਰ ਵਿਅਕਤੀ ਵੀ ਇਸ ਕਤਲ ਕੇਸ ਵਿੱਚ ਸ਼ਾਮਲ ਹਨ। ਦੱਸ ਦਇਏ ਕਿ ਪੁਲਿਸ ਇਨ੍ਹਾਂ ਦੀ ਪਛਾਣ ਕਰਨ 'ਚ ਲੱਗੀ ਹੋਈ ਹੈ।
ਇੱਥੇ ਦੱਸਣਯੋਗ ਹੈ ਕਿ ਮਿੱਡੂ ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ। ਜਿੱਥੇ ਇਸ ਮੁਕਾਬਲੇ ਵਿੱਚ ਦੋ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹੈ ਅਤੇ ਉਸ ਦਾ ਅਪਰਾਧਿਕ ਰਿਕਾਰਡ ਹੈ। ਜਿਸ ਸੰਬੰਧ 'ਚ ਪੰਜਾਬ ਪੁਲਿਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।


