Punjab: ਪੁਲਿਸ ਨੂੰ ਮਿਲੀ ਵੱਡੀ ਸਫਲਤਾ, 2 ਪਿਸਤੌਲ ਅਤੇ ਜਿੰਦਾ ਕਾਰਤੂਸ ਸਣੇ ਦੋਸ਼ੀ ਗ੍ਰਿਫਤਾਰ

by nripost

ਗੁਰਦਾਸਪੁਰ (ਰਾਘਵ) : ਪੁਰਾਣਾ ਸ਼ਾਲਾ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 2 ਪਿਸਤੌਲ, 4 ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਅਦਿੱਤਿਆ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਰਣਧੀਰ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਇੱਕ ਮੁਲਜ਼ਮ ਹਰਮਨਪ੍ਰੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਨੂਨਾ, ਭੈਣੀ ਮੀਆਂ ਖਾਂ ਇਲਾਕਾ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ। ਮੁਖਬਰ ਦੀ ਸੂਚਨਾ ਦੇ ਆਧਾਰ 'ਤੇ ਭੈਣੀ ਮੇਲਾਂ ਨੇੜੇ ਧੁੱਸੀ ਬੰਨ੍ਹ 'ਤੇ ਨਾਕਾਬੰਦੀ ਕੀਤੀ ਗਈ ਅਤੇ ਦੋਸ਼ੀ ਹਰਮਨਪ੍ਰੀਤ ਸਿੰਘ ਨੂੰ ਉਸ ਸਮੇਂ ਕਾਬੂ ਕੀਤਾ ਜਦੋਂ ਉਹ ਪਿੰਡ ਦਾਊਵਾਲ ਤੋਂ ਪੈਦਲ ਆ ਰਿਹਾ ਸੀ। ਅਦਿੱਤਿਆ ਨੇ ਦੱਸਿਆ ਕਿ ਮੁਲਜ਼ਮ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 32 ਬੋਰ ਦੇ ਦੋ ਪਿਸਤੌਲ, 4 ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਹੋਏ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।