
ਹੁਸ਼ਿਆਰਪੁਰ (ਰਾਘਵ) : ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਨੇ ਵਾਹਨ ਚੋਰੀ ਦੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ ਕਰਦੇ ਹੋਏ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ 3 ਚੋਰਾਂ ਨੂੰ ਕਾਬੂ ਕੀਤਾ ਹੈ | ਐਸ.ਪੀ ਮੁਕੇਸ਼ ਕੁਮਾਰ ਅਤੇ ਡੀ.ਐਸ.ਪੀ. ਦੇਵਦੱਤ ਸ਼ਰਮਾ ਦੀ ਅਗਵਾਈ ਹੇਠ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਇਹ ਕਾਰਵਾਈ ਕੀਤੀ।
23 ਮਈ ਨੂੰ ਥਾਣਾ ਸਦਰ ਦੇ ਇੰਚਾਰਜ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਦੀਪਾਂਕਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜ ਕੁਮਾਰ ਉਰਫ ਰਾਜੂ ਪੁੱਤਰ ਜਗਤ ਰਾਮ ਵਾਸੀ ਘਾਸੀਪੁਰ ਥਾਣਾ ਹਰਿਆਣਾ, ਬਲਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪੰਡੋਰੀ ਬਾਬਾ ਥਾਣਾ ਬੁਲੋਵਾਲ, ਸਿਕੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਵਾਹਦਾ ਥਾਣਾ ਬੁਲੋਵਾਲ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰ, ਇਕ ਮੋਟਰਸਾਈਕਲ ਹੌਂਡਾ ਅਤੇ ਇਕ ਐਕਟਿਵਾ ਸਕੂਟੀ ਬਰਾਮਦ ਕਰ ਕੇ ਉਸ ਖ਼ਿਲਾਫ਼ ਥਾਣਾ ਮਾਡਲ ਟਾਊਨ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਚੋਰੀਆਂ ਦਾ ਪਤਾ ਲੱਗਣ ਦੀ ਸੰਭਾਵਨਾ ਹੈ।