ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 288 ਗ੍ਰਾਮ ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ

by nripost

ਲੁਧਿਆਣਾ (ਰਾਘਵ) : ਸੀ. ਆਈ. ਏ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਸਮੱਗਲਰ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮ ਕੋਲੋਂ 288 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਖਿਲਾਫ ਪੁਲਸ ਨੇ ਥਾਣਾ ਜਮਾਲਪੁਰ ’ਚ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸ਼ਿਵ ਸ਼ਕਤੀ ਐਨਕਲੇਵ ਛੋਟੀ ਭਾਮੀਆਂ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਵਜੋਂ ਕੀਤੀ ਹੈ। ਮੁਲਜ਼ਮ ਨੂੰ ਕੋਰਟ ’ਚ ਪੇਸ਼ ਕਰ ਕੇ ਰਿਮਾਂਡ 'ਤੇ ਲਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਜਮਾਲਪੁਰ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦਾ ਹੈ। ਸ਼ੁਰੂਆਤੀ ਜਾਂਚ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਖਿਲਾਫ ਜੰਮੂ ’ਚ ਵੀ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਮਾਮਲਾ ਦਰਜ ਹੈ। ਮੁਲਜ਼ਮ ਇਸ ਮਾਮਲੇ ’ਚ 5 ਸਾਲ ਕਠੂਆ ਜੇਲ੍ਹ ’ਚ ਬੰਦ ਸੀ ਅਤੇ ਜੇਲ੍ਹ ਤੋਂ ਜ਼ਮਾਨਤ 'ਤੇ ਆਇਆ ਹੋਇਆ ਹੈ। ਮੁਲਜ਼ਮ ਨੇ ਜੇਲ੍ਹ ਤੋਂ ਆਉਣ ਤੋਂ ਬਾਅਦ ਫਿਰ ਤੋਂ ਨਸ਼ਾ ਸਮੱਗਲਿੰਗ ਕਰਨੀ ਸ਼ੁਰੂ ਕਰ ਦਿੱਤੀ। ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਨਸ਼ਾ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਕਿਸ ਨੂੰ ਸਪਲਾਈ ਕਰਦਾ ਹੈ। ਮੁਲਜ਼ਮ ਕੋਲੋਂ ਹੋਰਨਾਂ ਸਮੱਗਲਰਾਂ ਦੇ ਬਾਰੇ ਵੀ ਪਤਾ ਵੀ ਲਗਾਇਆ ਜਾ ਰਿਹਾ ਹੈ।

More News

NRI Post
..
NRI Post
..
NRI Post
..