ਨਸ਼ਿਆਂ ਖਿਲਾਫ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 3 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਣੇ ਇਕ ਵਿਅਕਤੀ ਗ੍ਰਿਫ਼ਤਾਰ

by nripost

ਨਵਾਂਸ਼ਹਿਰ (ਰਾਘਵ): ਥਾਣਾ ਸਿਟੀ ਬੰਗਾ ਪੁਲਸ ਵੱਲੋਂ 3 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਐੱਨ. ਡੀ. ਪੀ .ਐੱਸ. ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਚੋਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਦੁਆਰਾ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਸੀਨੀਅਰ ਪੁਲਸ ਅਧਿਕਾਰੀ ਡਾ. ਮਹਿਤਾਬ ਸਿੰਘ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਉੱਪ ਪੁਲਸ ਕਪਤਾਨ ਬੰਗਾ ਹਰਜੀਤ ਸਿੰਘ ਰੰਧਾਵਾਦੀ ਦੇਖ ਰੇਖ ਹੇਠਾ ਉਨ੍ਹਾਂ ਦੀ ਪੁਲਸ ਪਾਰਟੀ ਏ. ਐੱਸ. ਆਈ. ਲਖਵੀਰ ਸਿੰਘ ਸਮੇਤ ਏ. ਐੱਸ. ਆਈ. ਸੋਮਨਾਥ ਅਤੇ ਹੋਰ ਪੁਲਸ ਪਾਰਟੀ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਥਾਣਾ ਸਿਟੀ ਤੋਂ ਬੱਸ ਸਟੈਂਡ ਬੰਗਾ ਹੁੰਦੇ ਹੋਏ ਪਿੰਡ ਸੋਤਰਾ ,ਚੱਕ ਕਲਾਲ ਵੱਲ ਨੂੰ ਜਾ ਰਹੇ ਸਨ।

ਉਨ੍ਹਾਂ ਦੱਸਿਆ ਜਦੋ ਉਨ੍ਹਾਂ ਦੀ ਪੁਲਸ ਪਾਰਟੀ ਚੱਕ ਕਲਾਲ ਪਿੰਡ ਵਾਲਾ ਮੋੜ ਮੁੜੀ ਤਾਂ ਸਾਹਮਣੇ ਤੋਂ ਪਿੰਡ ਚੱਕ ਕਲਾਲ ਦੀ ਤਰਫੋਂ ਇਕ ਮੋਨਾ ਨੌਜਵਾਨ ਆਪਣੇ ਹੱਥ ਵਿੱਚ ਵਜ਼ਨਦਾਰ ਥੈਲਾ ਚੁੱਕੀ ਆਉਂਦਾ ਵਿਖਾਈ ਦਿੱਤਾ। ਉਹ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਘਬਰਾ ਗਿਆ ਅਤੇ ਇਕਦਮ ਥੈਲਾ ਹੇਠਾਂ ਰੱਖ ਪਿਛਾਂਹ ਨੂੰ ਤੇਜ਼ੀ ਨਾਲ ਪਿੰਡ ਚੱਕ ਕਲਾਲ ਵੱਲ ਨੂੰ ਖਿਸਕਣ ਲੱਗਾ। ਜਿਸ ਨੂੰ ਏ. ਐੱਸ. ਆਈ. ਅਤੇ ਉਸ ਦੇ ਸਾਥੀ ਕਰਮਚਾਰੀਆਂ ਨੇ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਪਛਾਣ ਦਵਿੰਦਰ ਕੁਮਾਰ ਉਰਫ਼ ਭੂੰਡੀ ਪੁੱਤਰ ਅਮਰੀਕ ਸਿੰਘ ਵਾਸੀ ਲੱਖਪੁਰ ਦੇ ਤੌਰ 'ਤੇ ਹੋਈ। ਉਨ੍ਹਾਂ ਦੱਸਿਆ ਕਿ ਜਦੋਂ ਉਕਤ ਵੱਲੋਂ ਰਾਹ ਵਿੱਚ ਛੱਡੇ ਥੈਲੇ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ 3 ਕਿਲੋ ਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਹੋਏ, ਜਿਸ ਤੋਂ ਬਾਅਦ ਉਕਤ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਨੰਬਰ 40 ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਦਿੱਤੀ ਹੈ। ਉਨ੍ਹਾਂ ਦੱਸਿਆ ਕਾਬੂ ਆਏ ਵਿਅਕਤੀ ਨੂੰ ਅੱਜ ਡਾਕਟਰੀ ਜਾਂਚ ੳਪੰਰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

More News

NRI Post
..
NRI Post
..
NRI Post
..