ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦੇ 2 ਮੈਬਰ ਕਾਬੂ

by jaskamal

ਨਿਊਜ਼ ਡੈਸਕ (ਸਿਮਰਨ) : ਪੰਜਾਬ 'ਚ ਆਏ ਦਿਨੀ ਹੀ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਨੇ। ਕਿਤੇ ਲੋਕਾਂ ਨਾਲ ਲੁੱਟਾਂ-ਖੋਹਾਂ ਹੋ ਰਹੀਆਂ ਹਨ ਅਤੇ ਕਿਤੇ ਗੈਂਗਵਾਰ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਅਧੀਨ ਆਉਂਦੇ ਖੰਨਾ ਤੋਂ ਸਾਮਣੇ ਆਇਆ ਹੈ, ਜਿਥੇ ਕਿ ਪੁਲਿਸ ਨੇ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲੀਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਕੋਲੋਂ 5800 ਦੀ ਜਾਅਲੀ ਕਰੰਸੀ, ਪ੍ਰਿੰਟਰ ਅਤੇ ਸਕੈਨਰ ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਗ੍ਰਿਫ਼ਾਤਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਪਾਤੜਾਂ ਥਾਣੇ 'ਚ ਕੇਸ ਦਰਜ ਹੈ। ਡੀਐੱਸਪੀ ਵਿਲੀਅਮ ਜੈਜ਼ੀ ਨੇ ਦੱਸਿਆ ਕਿ ਪੁਲਸ ਦੀ ਟੀਮ ਬੱਸ ਸਟੈਂਡ ਨੇੜੇ ਗਸ਼ਤ ਕਰ ਰਹੀ ਸੀ ਤਾਂ ਸੂਚਨਾ ਮਿਲੀ ਕਿ ਪਰਵੇਸ਼, ਨਿਤੇਸ਼, ਗਗਨਦੀਪ, ਸੰਦੀਪ ਅਤੇ ਬਲਦੇਵ ਸਿੰਘ ਜਾਅਲੀ ਕਰੰਸੀ ਛਾਪਦੇ ਹਨ ਅਤੇ ਨਾਲ ਹੀ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਪੁਲੀਸ ਨੇ ਨਿਤੇਸ਼ ਤੇ ਪਰਵੇਸ਼ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 1600 ਰੁਪਏ ਜਾਅਲੀ ਕਰੰਸੀ ਬਰਾਮਦ ਕੀਤੀ ਅਤੇ ਚੋਰੀ ਦੇ ਮੋਟਰਸਾਈਕਲ ਬਰਾਮਦ ਹੋਏ। ਸੰਦੀਪ ਤੇ ਉਸਦੇ ਭਰਾ ਬਲਦੇਵ ਸਿੰਘ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਕਬਜ਼ੇ 'ਚੋਂ 5800 ਰੁਪਏ ਦੀ ਜਾਅਲੀ ਕਰੰਸੀ, ਪ੍ਰਿੰਟਰ ਅਤੇ ਸਕੈਨਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।