Punjab Police ਨੇ 424 ਵੀਆਈਪੀਜ਼ ਦੀ ਸੁਰੱਖਿਆ ਕੀਤੀ ਬਹਾਲ

by jaskamal

ਨਿਊਜ਼ ਡੈਸਕ : ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਸਾਰੇ 424 ਵੀਆਈਪੀਜ਼ ਦੀ ਸੁਰੱਖਿਆ ਬਹਾਲ ਕਰ ਦਿੱਤੀ ਹੈ। ਸੁਰੱਖਿਆ ਤੋਂ ਹਟਾਏ ਗਏ ਸਾਰੇ ਕਰਮਚਾਰੀ ਅੱਜ ਸ਼ਾਮ ਤੱਕ ਇਨ੍ਹਾਂ ਵੀਆਈਪੀਜ਼ ਦੀ ਸੁਰੱਖਿਆ 'ਤੇ ਵਾਪਸ ਸ਼ਾਮਲ ਹੋ ਜਾਣਗੇ।

ਪੁਲਿਸ ਵੱਲੋਂ ਜਾਰੀ ਪੱਤਰ ਮੁਤਾਬਕ ਸੁਰੱਖਿਆ ਕਰਮੀਆਂ ਨੂੰ ਪਹਿਲਾਂ 6 ਜੂਨ ਨੂੰ ਘੱਲੂਘਾਰਾ ਹਫ਼ਤੇ ਦੇ ਸਮਾਗਮਾਂ ਦੀ ਸਮਾਪਤੀ ਤੋਂ ਬਾਅਦ ਸੁਰੱਖਿਆ ਡਿਊਟੀ 'ਤੇ ਵਾਪਸ ਜਾਣ ਦੇ ਆਦੇਸ਼ ਦਿੱਤੇ ਗਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪੰਜਾਬ ਸਰਕਾਰ ਨੂੰ ਸਾਰਿਆਂ ਦੀ ਸੁਰੱਖਿਆ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਗਾਇਕ ਸਿੱਧੂ ਮੂਸੇਵਾਲਾ ਦੀ ਸਨਸਨੀਖੇਜ਼ ਹੱਤਿਆ ਦੇ ਇੱਕ ਦਿਨ ਬਾਅਦ ਸੁਰੱਖਿਆ ਵਾਪਸ ਲੈਣ/ਛਾਂਟਣਾ ਇੱਕ ਵੱਡਾ ਮੁੱਦਾ ਬਣ ਗਿਆ ਸੀ।