ਨਸ਼ਿਆਂ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹੈਰੋਇਨ ਸਣੇ ਨਸ਼ਾ ਸਮੱਗਲਰ ਕਾਬੂ

by nripost

ਲੁਧਿਆਣਾ (ਰਾਘਵ) : ਸਦਰ ਥਾਣਾ ਦੀ ਪੁਲਸ ਨੇ ਲਲਤੋਂ ਚੌਕ ਨੇੜੇ ਕਾਰਵਾਈ ਕਰਦਿਆਂ ਇਕ ਨਸ਼ਾ ਸਮੱਗਲਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਕੀਤੀ ਹੈ, ਜੋ ਕਿ ਸੁਖਦੇਵ ਨਗਰ ਦਾ ਰਹਿਣ ਵਾਲਾ ਹੈ। ਸਬ-ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਈਸ਼ਰ ਨਗਰ ਦੇ ਬੈਕਸਾਈਡ ਤੋਂ ਮੁਹੱਲਾ ਬੇਗੋਆਣਾ ਵੱਲ 200 ਫੁੱਟ ਰੋਡ ’ਤੇ ਗਸ਼ਤ ਕਰ ਰਹੀ ਸੀ ਤਾਂ ਮੁਲਜ਼ਮ ਸੜਕ ਦੇ ਇਕ ਪਾਸੇ ਪਲਾਸਟਿਕ ਦਾ ਲਿਫਾਫਾ ਫੜ ਕੇ ਖੜ੍ਹਾ ਸੀ। ਜੋ ਪੁਲਸ ਪਾਰਟੀ ਨੂੰ ਦੇਖ ਕੇ ਇਧਰ-ਉਧਰ ਘੁੰਮਣ ਲੱਗ ਪਿਆ।

ਸ਼ੱਕ ਪੈਣ ’ਤੇ ਜਦੋਂ ਮੁਲਜ਼ਮ ਨੂੰ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਤਾਂ ਉਸ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲੈ ਲਿਆ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਇਹ ਪਤਾ ਲਾਇਆ ਜਾ ਰਿਹਾ ਹੈ ਕਿ ਮੁਲਜ਼ਮ ਕਿਹੜੇ ਨਸ਼ਾ ਸਮੱਗਲਰਾਂ ਦੇ ਸੰਪਰਕ ’ਚ ਹੈ ਅਤੇ ਮੁਲਜ਼ਮ ਨਸ਼ੀਲੇ ਪਦਾਰਥ ਕਿੱਥੇ ਸਪਲਾਈ ਕਰਦਾ ਹੈ। ਮੁਲਜ਼ਮਾਂ ਵਿਰੁੱਧ ਦਰਜ ਹੋਰ ਮਾਮਲਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..