ਪੰਜਾਬ ਪੁਲਿਸ ਦੀ ਨਸ਼ਾ ਤਸਕਰੀ ਖਿਲਾਫ਼ ਵੱਡੀ ਕਾਰਵਾਈ : 1000 ਕਿੱਲੋ ਭੁੱਕੀ ਸਮੇਤ ਇੱਕ ਕਾਬੂ

by jagjeetkaur

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪੁਲਿਸ ਕਾਫ਼ੀ ਸਖ਼ਤ ਹੋਈ ਹੋਈ ਹੈ। ਪੁਲਿਸ ਵੱਲੋਂ ਪੂਰੀ ਮੁਸਤੈਦੀ ਨਾਲ ਗਲਤ ਕਾਰਵਾਈਆਂ ‘ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਪੂਰੇ ਪੰਜਾਬ 'ਚ ਥਾਂ-ਥਾਂ ‘ਤੇ ਹਾਈਟੈੱਕ ਨਾਕੇ ਲਗਾਏ ਜਾ ਰਹੇ ਹਨ ਅਤੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗੈਰ-ਕਾਨੂੰਨੀ ਕਾਰਵਾਈਆਂ ਨੂੰ ਠੱਲ ਪਾਈ ਜਾ ਸਕੇ।

ਇਸ ਦੇ ਦੌਰਾਨ ਫਤਿਹਗੜ੍ਹ ਸਾਹਿਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਟਰੱਕ ‘ਚੋਂ 1000 ਕਿੱਲੋ ਭੁੱਕੀ ਬਰਾਮਦ ਕੀਤੀ ਗਈ ਹੈ ਅਤੇ ਇਕ ਨਸ਼ਾ ਤਸਕਰ ਵੀ ਕਾਬੂ ਕੀਤਾ ਹੈ।