
ਸੰਗਰੂਰ (ਰਾਘਵ): ਪੰਜਾਬ ਸਰਕਾਰ ਤੇ ਪੁਲਸ ਵੱਲੋਂ ਨਸ਼ੇ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ੇ ਵਿਰੁੱਧ ਦੀ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਸ ਦੇ ਸਹਾਇਕ ਸਬ ਇੰਸਪੈਕਟਰ ਅਮਰਿੰਦਰ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਾਕੜਾ ਤੋਂ ਪਿੰਡ ਫੇਜਗੜ੍ਹ ਨੂੰ ਜਾ ਰਹੇ ਸਨ ਤਾਂ ਰਸ਼ਤੇ ’ਚ ਪੁਲਸ ਨੂੰ ਇਕ ਸ਼ੱਕੀ ਔਰਤ ਦਿਖਾਈ ਦਿੱਤੀ ਜਿਸ ਵੱਲੋਂ ਪੁਲਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ’ਚ ਫੜਿਆ ਇਕ ਲਿਫ਼ਾਫਾ ਨਿੱਚੇ ਸੁੱਟ ਦਿੱਤਾ।
ਪੁਲਸ ਪਾਰਟੀ ਨੇ ਸ਼ੱਕ ਦੇ ਅਧਾਰ ’ਤੇ ਜਦੋਂ ਇਸ ਲਿਫਾਫੇ ਦੀ ਤਲਾਸ਼ੀ ਲਈ ਤਾਂ ਇਸ ’ਚੋਂ 150 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਤਾਂ ਪੁਲਸ ਨੇ ਉਕਤ ਔਰਤ ਜਿਸ ਦੀ ਪਛਾਣ ਮਲਕੀਤ ਕੌਰ ਪਤਨੀ ਕੇਸ਼ਰ ਸਿੰਘ ਵਾਸੀ ਜੌਲੀਆਂ ਦੇ ਤੌਰ ’ਤੇ ਹੋਈ ਨੂੰ ਕਾਬੂ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।