ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੀਆਂ ਗੋਲ਼ੀਆਂ ਸਣੇ 1 ਕਾਬੂ

by nripost

ਨਵਾਂਸ਼ਹਿਰ (ਰਾਘਵ): ਥਾਣਾ ਔੜ ਦੀ ਪੁਲਸ ਨੇ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀ 30 ਨਸ਼ੀਲੀਆਂ ਗੋਲ਼ੀਆਂ ਸਮੇਤ ਸਕੂਟਰੀ ਸਵਾਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਇੰਸਪੈਕਟਰ ਨਰੇਸ਼ ਕੁਮਾਰੀ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਵਾਹਨਾ ਦੀ ਭਾਲ ਵਿਚ ਪਿੰਡ ਗਰਚਾ ਤੋਂ ਬਹਾਰਾ ਵੱਲ ਜਾ ਰਹੀ ਸੀ ਕਿ ਨਹਿਰ ਸੂਆ ਬਹਾਰਾ ਦੇ ਨੇੜੇ ਸਾਹਮਣੇ ਸਾਈਡ ਤੋਂ ਇਕ ਸਕੂਟਰ ਸਵਾਰ ਆਉਂਦਾ ਵਿਖਾਈ ਦਿੱਤਾ, ਜਿਸ ਨੇ ਆਪਣਾ ਮੂੰਹ ਬਣਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਸਕੂਟਰੀ ਸਵਾਰ ਨੂੰ ਰੋਕ ਕੇ ਜਦੋਂ ਡਿੱਕੀ ਦੀ ਜਾਂਚ ਕੀਤੀ ਤਾਂ ਉਸ ਵਿਚੋਂ ਨਸ਼ੇ ਦੇ ਤੌਰ 'ਤੇ ਵਰਤੀਆਂ ਜਾਣ ਵਾਲੀਆਂ 30 ਗੋਲ਼ੀਆਂ ਬਰਾਮਦ ਹੋਈਆਂ। ਐੱਸ. ਐੱਚ. ਓ. ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਉਰਫ਼ ਭੁੱਚੀ ਪੁੱਤਰ ਜੋਗਾ ਸਿੰਘ ਵਾਸੀ ਸਾਹਲੋ ਦੇ ਤੌਰ 'ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।