ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ

by nripost

ਲੁਧਿਆਣਾ (ਰਾਘਵ): ਲੁਧਿਆਣਾ ਥਾਣਾ ਸਲੇਮ ਟਾਬਰੀ ਪੁਲਿਸ ਵੱਲੋਂ 200 ਨਸ਼ੇ ਵਾਲੀਆਂ ਗੋਲੀਆਂ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਸਬ ਇੰਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਗਸ਼ਤ ਸਬੰਧੀ ਮੁਹੱਲਾ ਪੀਰੂ ਬੰਦਾ ਮੌਜੂਦ ਸੀ ਤਾਂ ਸਾਹਮਣੇ ਤੋਂ 2 ਸ਼ੱਕੀ ਵਿਅਕਤੀ ਆਉਂਦੇ ਦਿਖਾਈ ਦਿੱਤੇ, ਜਿਨ੍ਹਾਂ ਦੀ ਸ਼ੱਕ ਦੇ ਆਧਾਰ ’ਤੇ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਅਜੈ ਕੁਮਾਰ ਤੇ ਸੁਖਵਿੰਦਰ ਸਿੰਘ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਜਿਸ ਤੋਂ ਬਾਅਦ ਦੋਸ਼ੀਆਂ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।