ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 20 ਕਿੱਲੋ ਚੂਰਾ ਪੋਸਤ ਸਮੇਤ 2 ਨਸ਼ਾ ਤਸਕਰ ਕਾਬੂ

by nripost

ਲੁਧਿਆਣਾ (ਰਾਘਵ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ 2 ਨਸ਼ਾ ਤਸਕਰਾਂ ਨੂੰ 20 ਕਿੱਲੋ ਚੂਰਾ ਪੋਸਤ ਦੇ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਮੇਜਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਨਸ਼ਾ ਤਸਕਰਾਂ ਦੀ ਪਛਾਣ ਸਾਜਨ ਪੁੱਤਰ ਕਾਲੀ ਅਤੇ ਵਿਜੇ ਕੁਮਾਰ ਪੁੱਤਰ ਮਦਨ ਲਾਲ ਵਾਸੀ ਗਗਨਦੀਪ ਕਾਲੋਨੀ ਵਜੋਂ ਕੀਤੀ ਹੈ।