ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਸਮੇਤ 3 ਮੁਲਜ਼ਮ ਗ੍ਰਿਫਤਾਰ

by nripost

ਲੁਧਿਆਣਾ (ਰਾਘਵ): ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਜਾਣਕਾਰੀ ਦਿੰਦਿਆਂ ਥਾਣਾ ਡਵੀਜ਼ਨ ਨੰਬਰ 2 ਦੇ ਇੰਚਾਰਜ ਗੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਚੀਮਾ ਚੌਕ ਵਾਲੀ ਪਾਰਕ ਦੇ ਕੋਲੋਂ ਟਿੱਬਾ ਰੋਡ ਵਾਸੀ ਮੁਹੰਮਦ ਪ੍ਰਵੇਜ਼ ਤੇ ਕਨੇਜਾ ਕਾਲੋਨੀ ਵਾਸੀ ਹਰਮਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਡਵੀਜ਼ਨ ਨੰ. 2 ਦੀ ਪੁਲਿਸ ਨੇ ਚੀਮਾ ਚੌਕ ’ਚ ਕੀਤੀ ਗਈ ਨਾਕਾਬੰਦੀ ਦੌਰਾਨ ਸਾਹਨੇਵਾਲ ਦੀ ਗਣਪਤੀ ਕਾਲੋਨੀ ਦੇ ਰਹਿਣ ਵਾਲੇ ਅਮਨ ਕੁਮਾਰ ਨੂੰ 243 ਗ੍ਰਾਮ ਅਫੀਮ ਸਮੇਤ ਹਿਰਾਸਤ ’ਚ ਲਿਆ। ਪੁਲਿਸ ਨੇ ਮੁਲਜ਼ਮਾਂ ਖਿਲਾਫ ਵੱਖ-ਵੱਖ 2 ਮੁਕੱਦਮੇ ਦਰਜ ਕਰ ਕੇ ਤਿੰਨਾਂ ਮੁਲਜ਼ਮਾਂ ਨੂੰ 2 ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਉਨ੍ਹਾਂ ਕੋਲੋਂ ਕਈ ਖੁਲਾਸੇ ਹੋ ਸਕਦੇ ਹਨ।