ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਅਫ਼ੀਮ ਅਤੇ ਨਸ਼ੀਲੀਆਂ ਗੋਲੀਆ ਸਮੇਤ 3 ਮੁਲਜ਼ਮ ਕਾਬੂ

by nripost

ਬਠਿੰਡਾ (ਰਾਘਵ) : ਪੁਲਸ ਵਲੋਂ ਵੱਖ-ਵੱਖ ਥਾਵਾਂ ਤੋਂ ਅਫ਼ੀਮ ਅਤੇ ਨਸ਼ੀਲੀਆਂ ਗੋਲੀਆ ਬਰਾਮਦ ਕਰਕੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਥਾਣਾ ਥਰਮਲ ਦੇ ਏ. ਐੱਸ. ਆਈ. ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਖੇਤਾ ਸਿੰਘ ਬਸਤੀ ਵਿਖੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਮਨਜਿੰਦਰ ਸਿੰਘ ਵਾਸੀ ਖੇਤਾ ਸਿੰਘ ਬਸਤੀ ਨਸ਼ਾ ਵੇਚਦਾ ਹੈ। ਪੁਲਸ ਵਲੋਂ ਸ਼ੱਕ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 205 ਗ੍ਰਾਮ ਅਫ਼ੀਮ ਅਤੇ ਕੰਪਿਊਟਰ ਕੰਡਾ ਬਰਾਮਦ ਕੀਤਾ ਹੈ।

ਪੁਲਸ ਵਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਕੈਨਾਲ ਕਾਲੋਨੀ ਦੇ ਏ. ਐੱਸ. ਆਈ. ਰਘਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਰੇਲਵੇ ਕੁਆਰਟਰ ਨਜ਼ਦੀਕ ਗ਼ਸਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵਲੋਂ ਇਕ ਮੁਲਜ਼ਮ ਅਮਿਤ ਮਿੱਤਲ ਵਾਸੀ ਪਰਸਰਾਮ ਨਗਰ ਅਤੇ ਸ਼ਿੰਦਰਪਾਲ ਸਿੰਘ ਵਾਸੀ ਕ੍ਰਿਸ਼ਨਾ ਕਾਲੋਨੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਪੁਲਸ ਵਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਪਾਸੋਂ 3000 ਗੋਲੀਆ ਕਲੋਵੀਡਾਲ ਅਤੇ 40500 ਕੈਪਸੂਲ ਸਿਗਨੇਚਰ ਦੇ ਬਰਾਮਦ ਕੀਤੇ ਹਨ। ਪੁਲਸ ਵਲੋਂ ਉਕਤ ਦੋਹਾਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ।

More News

NRI Post
..
NRI Post
..
NRI Post
..