
ਲੁਧਿਆਣਾ (ਰਾਘਵ): ਥਾਣਾ ਟਿੱਬਾ ਦੀ ਪੁਲਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਦੇ ਨਾਲ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮਾਂ ਦੀ ਪਛਾਣ ਮਹੇਸ਼ ਉਰਫ਼ ਜਤਿਨ, ਸੋਨੂੰ ਠਾਕੁਰ ਤੇ ਅਭਿਸ਼ੇਕ ਗੌਤਮ ਉਰਫ਼ ਕਾਕੂ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਕੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮਾਮਲੇ ਵਿਚ ਵੱਡੇ ਖ਼ੁਲਾਸੇ ਹੋ ਸਕਦੇ ਹਨ।