ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰ

by nripost

ਜਲੰਧਰ (ਰਾਘਵ): ਪੰਜਾਬ ਪੁਲਸ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਅਤੇ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਰਿੰਕੂ ਉਰਫ਼ ਗਾਂਧੀ ਅਤੇ ਉਸ ਦੇ ਦੋ ਸਾਥੀ ਪਿਛਲੇ 3 ਸਾਲਾਂ ਤੋਂ ਸਰਹੱਦ ਪਾਰ ਤੋਂ ਫੋਰੀਅਨ-ਆਧਾਰਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਤਕਨੀਕੀ ਅਤੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ 'ਤੇ ਸੁਰਾਗ ਤਿਆਰ ਕੀਤੇ ਗਏ ਸਨ। ਐੱਨ. ਡੀ. ਪੀ. ਐੱਸ. ਐਕਟ ਤਹਿਤ ਪੀ. ਐੱਸ. ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਇਕ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਪਾਕਿਸਤਾਨ ਦੇ ਆਈ. ਐੱਸ. ਆਈ. ਵੱਲੋਂ ਸਪਾਂਸਰ ਕੀਤੇ ਸਰਹੱਦ ਪਾਰ ਨਾਰਕੋ-ਨੈੱਟਵਰਕ ਨੂੰ ਤੋੜਨ ਲਈ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਨਸ਼ਾ ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਨੈੱਟਵਰਕਾਂ 'ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।

More News

NRI Post
..
NRI Post
..
NRI Post
..