
ਅੰਮ੍ਰਿਤਸਰ (ਰਾਘਵ):ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੇ ਸੀਆਈਏ ਸਟਾਫ਼ ਨੇ ਕਸਟਮ ਵਿਭਾਗ ਦੇ ਇੱਕ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਸਪੈਕਟਰ ਦੇ ਕਬਜ਼ੇ 'ਚੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਰਣਜੀਤ ਐਵੀਨਿਊ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਜਾਣਕਾਰੀ ਅਨੁਸਾਰ ਕਸਟਮ ਵਿਭਾਗ ਦਾ ਇੰਸਪੈਕਟਰ ਸਰਹੱਦ ਪਾਰ ਤੋਂ ਹੈਰੋਇਨ ਲਿਆ ਕੇ ਵੇਚਦਾ ਸੀ। ਪੁਲਿਸ ਨੇ ਇੰਸਪੈਕਟਰ ਨੂੰ ਗੁਪਤ ਤੌਰ ’ਤੇ ਅਦਾਲਤ ਵਿੱਚ ਪੇਸ਼ ਕੀਤਾ ਤੇ ਉਸ ਦਾ ਦੋ ਦਿਨ ਦਾ ਰਿਮਾਂਡ ਵੀ ਹਾਸਲ ਕੀਤਾ।