ਲੁਧਿਆਣਾ (ਰਾਘਵ): ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ, ਪੀ.ਏ.ਯੂ. ਥਾਣੇ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ 55 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਸ ਨੇ ਮੁਲਜ਼ਮ ਦੀ ਪਛਾਣ ਤੇਜਤਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਬਰਨਹਾੜਾ ਵਜੋਂ ਕੀਤੀ ਹੈ। ਜਾਂਚ ਅਧਿਕਾਰੀ, ਐੱਸ.ਐੱਚ.ਓ. ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


