ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5 ਕਿੱਲੋ ਡੋਡੇ ਚੂਰਾ ਪੋਸਤ ਸਣੇ ਔਰਤ ਗਿ੍ਫ਼ਤਾਰ

by nripost

ਜਲੰਧਰ (ਰਾਘਵ): ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਗੁਰਾਇਆ ਪੁਲਿਸ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰ ਕੇ ਉਸ ਪਾਸੋਂ 5 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੀ ਹੈ। ਇਸ ਸਬੰਧੀ ਇੰਸਪੈਕਟਰ ਸਿਕੰਦਰ ਸਿੰਘ ਵਿਰਕ ਮੁੱਖ ਅਫਸਰ ਥਾਣਾ ਗੁਰਾਇਆ ਨੇ ਦੱਸਿਆ ਕਿ ਏਐੱਸਆਈ ਸੁਰਿੰਦਰ ਮੋਹਨ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੇ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੌਰਾਨ ਅੰਡਰਬਰਿੱਜ ਡੱਲੇਵਾਲ ਤੋਂ ਅੰਜਲੀ ਵਾਸੀ ਮੁਹੱਲਾ ਲਾਂਗੜ੍ਹੀਆ ਗੁਰਾਇਆ, ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਕੇ ਉਸ ਪਾਸੋਂ 5 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬਰਾਮਦ ਕੀਤਾ। ਜਿਸ ’ਤੇ ਏਐੱਸਆਈ ਸੁਰਿੰਦਰ ਮੋਹਨ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਨੇ ਮੁਕੱਦਮਾ ਦਰਜ ਕਰ ਕੇ ਕਾਰਵਾਈ ਅਮਲ ਵਿਚ ਲਿਆਦੀ। ਮੁਕੱਦਮੇ ਵਿਚ ਮੁਲਜ਼ਿਮਾ ਅੰਜਲੀ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ’ਚ ਪੇਸ਼ ਕਰ ਕੇ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਅੰਜਲੀ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਡੋਡੇ ਚੂਰਾ ਪੋਸਤ ਕਿਸ ਪਾਸੋਂ ਲੈ ਕੇ ਆਈ ਸੀ? ਤੇ ਅੱਗੇ ਕਿਸ ਕਿਸ ਨੂੰ ਵੇਚਣੇ ਸਨ? ਬਾਰੇ ਪਤਾ ਲਗਾਉਣਾ ਜ਼ਰੂਰੀ ਹੈ ਤੇ ਉਸ ਦੇ ਸੰਪਰਕਾਂ ਦੀ ਤਫਤੀਸ਼ ਕੀਤੀ ਜਾ ਰਹੀ ਹੈ।