ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਕਾਬੂ

by nripost

ਬੱਸੀ ਪਠਾਣਾ (ਰਾਘਵ): ਬਡਾਲੀ ਆਲਾ ਸਿੰਘ ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀ.ਐਸ.ਪੀ ਰਾਜ ਕੁਮਾਰ ਸ਼ਰਮਾ ਅਤੇ ਥਾਣਾ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਕ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਜਦੋਂ ਮੰਗਤ ਰਾਮ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਭਗਤਪੁਰਾ ਥਾਣਾ ਬਡਾਲੀ ਆਲਾ ਸਿੰਘ, ਗਗਨਦੀਪ ਸਿੰਘ ਉਰਫ਼ ਗੱਗਾ ਵਾਸੀ ਪਿੰਡ ਬਡਾਲੀ ਆਲਾ ਸਿੰਘ ਨੂੰ ਮੋਟਰਸਾਈਕਲ ਪੀਬੀ 65ਏਪੀ 2813 ਸਮੇਤ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਕੋਲੋਂ ਚਾਰ ਹੋਰ ਮੋਟਰਸਾਈਕਲ ਵੀ ਬਰਾਮਦ ਹੋਏ। ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।