ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਲੁੱਟਾਂ-ਖੋਹਾਂ ਕਰਨ ਵਾਲੇ 2 ਮੁਲਜ਼ਮ ਕਾਬੂ

by nripost

ਕਪੂਰਥਲਾ (ਰਾਘਵ) : ਮੰਗਲਵਾਰ ਸਵੇਰੇ ਰੇਲਵੇ ਸਟੇਸ਼ਨ ਢਿੱਲਵਾਂ ਨੇੜੇ ਪੁਲਸ ਨੇ ਦੋ ਨਾਮੀ ਲੁਟੇਰਿਆਂ ਨੂੰ ਐਨਕਾਊਂਟਰ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਐਨਕਾਊਂਟਰ ਦੌਰਾਨ ਦੋ ਵਿਅਕਤੀਆਂ ਗੰਭੀਰ ਜ਼ਖ਼ਮੀ ਹੋ ਗਈ। ਇਸ ਸੰਬੰਧੀ ਮੌਕੇ ’ਤੇ ਪਹੁੰਚੇ ਜ਼ਿਲ੍ਹਾ ਕਪੂਰਥਲਾ ਦੇ ਐੱਸ.ਐੱਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪੁਲਸ ਨੂੰ ਉਕਤ ਸਥਾਨ ’ਤੇ ਲੁੱਟ-ਖੋਹ ਕਰਨ ਵਾਲੇ ਵਿਅਕਤੀਆਂ ਬਾਰੇ ਜਾਣਕਾਰੀ ਮਿਲੀ ਸੀ, ਜਿਸ ’ਤੇ ਪੁਲਸ ਵਲੋਂ ਤੁਰੰਤ ਨਾਕਾ ਬੰਦੀ ਕਰਕੇ ਸਵੇਰੇ ਕਰੀਬ 6:20 ਵਜੇ ਇਕ ਮੋਟਰਸਾਈਕਲ ਸਵਾਰ ਨੂੰ ਆਉਂਦੇ ਦੇਖਿਆ।

ਉਕਤ ਮੋਟਰਸਾਈਕਲ ਸਵਾਰਾਂ ਨੇ ਪੁਲਸ ’ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਵਿਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਭੇਜਿਆ ਗਿਆ ਹੈ। ਪੁਲਸ ਨੂੰ ਮੌਕੇ ’ਤੇ ਦੋ ਪਿਸਤੋਲ ਵੀ ਮਿਲੇ ਹਨ। ਫਿਲਹਾਲ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।