ਨਸ਼ਿਆਂ ਖਿਲਾਫ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਡਰੱਗ ਮਨੀ ਸਣੇ ਤਸਕਰ ਗ੍ਰਿਫ਼ਤਾਰ

by nripost

ਲੁਧਿਆਣਾ (ਰਾਘਵ)- ਥਾਣਾ ਦਾਖਾ ਦੀ ਪੁਲਸ ਨੇ 58 ਖੁੱਲੀਆਂ ਨਸ਼ੀਲੀਆਂ ਗੋਲੀਆਂ, 190 ਖੁੱਲ੍ਹੇ ਕੈਪਸੂਲਾਂ ਅਤੇ 2000 ਡਰੱਗ ਮਨੀ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਵਿਰੁੱਧ ਜੇਰੇ ਧਾਰਾ 22, 29, 61, 85 ਨਸ਼ਾ ਵਿਰੋਧੀ ਐਕਟ ਅਧੀਨ ਕੇਸ ਦਰਜ ਕੀਤਾ ਹੈ ਜਿੰਨਾਂ ਦੀ ਪਛਾਣ ਰਾਹੁਲ ਬਾਹਮਣ ਪੁੱਤਰ ਸੁਲੇਖ ਚੰਦ, ਅੰਮ੍ਰਿਤਪਾਲ ਸਿੰਘ ਉਰਫ ਵਿੱਕੀ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀਆਨ ਮੰਡੀ ਮੁੱਲਾਂਪੁਰ ਵਜੋਂ ਹੋਈ ਹੈ ਜਦ ਕਿ ਬੇਅੰਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਬੜੈਚ ਅਤੇ ਜਸਵਿੰਦਰ ਕੌਰ ਉਰਫ ਬੰਟੀ ਪਤਨੀ ਕਸ਼ਮੀਰ ਸਿੰਘ ਵਾਸੀ ਪਿੰਡ ਮੰਡਿਆਣੀ ਨੂੰ ਵੀ ਨਾਮਜ਼ਦ ਕੀਤਾ ਹੈ ।

ਡੀ.ਐੱਸ.ਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਐੱਸ.ਐੱਸ.ਪੀ ਡਾ. ਅੰਕੁਰ ਗੁਪਤਾ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਏ ਐਸ ਆਈ ਗੁਰਮੀਤ ਸਿੰਘ ਸਮੇਤ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿੱਚ ਸੀ ਤਾਂ ਤਿੰਨ ਵਿਅਕਤੀਆਂ ਰਾਹੁਲ ਬਾਹਮਣ , ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਕੇ ਇਨ੍ਹਾਂ ਕੋਲੋਂ 58 ਖੁੱਲੀਆਂ ਨਸ਼ੀਲੀਆਂ ਗੋਲੀਆਂ, 190 ਨਸ਼ੀਲੇ ਕੈਪਸੂਲ ਅਤੇ 2000 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ । ਗਿਫਤਾਰ ਨਸ਼ਾ ਤਸ਼ਕਰਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਜਸਵਿੰਦਰ ਕੌਰ ਵਾਸੀ ਮੰਡਿਆਣੀ ਤੋਂ ਖਰੀਦ ਕੇ ਲਿਆਏ ਹਨ ਇਸ ਲਈ ਉਸ ਨੂੰ ਬੇਅੰਤ ਸਿੰਘ ਵਾਸੀ ਪਿੰਡ ਬੜੈਚ ਨੂੰ ਵੀ ਪਰਚੇ ਵਿੱਚ ਨਾਮਜ਼ਦ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

More News

NRI Post
..
NRI Post
..
NRI Post
..