ਸੰਗਰੂਰ (ਪਾਇਲ): ਪੰਜਾਬ ਦੀ ਰਾਜ ਸਭਾ ਸੀਟ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਰਜਿੰਦਰ ਗੁਪਤਾ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੀ ਮੌਜੂਦ ਸਨ। ਇਸ ਰਾਜ ਸਭਾ ਸੀਟ ਲਈ 24 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਉਸੇ ਦਿਨ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ।
ਦੱਸ ਦੇਈਏ ਕਿ ਇਹ ਸੀਟ ਵਿਧਾਇਕ ਗੋਗੀ ਦੀ ਮੌਤ ਤੋਂ ਬਾਅਦ ਰਾਜ ਸਭਾ ਸੀਟ ਤੋਂ ਲੁਧਿਆਣਾ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਇਹ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ।



