ਪੰਜਾਬ ਵਿਚ 24 ਘੰਟਿਆਂ ‘ਚ ਆਏ 2,717 ਨਵੇਂ ਕੋਰੋਨਾ ਮਾਮਲੇ, 78 ਮੌਤਾਂ

by mediateam

ਅੰਮ੍ਰਿਤਸਰ (ਐਨ.ਆਰ.ਆਈ.ਮੀਡਿਆ) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,717 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 78 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 87 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 87,184 ਹੋ ਗਈ ਹੈ। 

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,592 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 82 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 87184 ਮਰੀਜ਼ਾਂ ਵਿੱਚੋਂ 63,570 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,022 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..