Punjab: ਤਰਨਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

by nripost

ਤਰਨਤਾਰਨ (ਰਾਘਵ): ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਦਾ ਨਾਂ ਲੈ ਕੇ ਆਪਣਾ ਉਮੀਦਵਾਰ ਘੋਸ਼ਿਤ ਕੀਤਾ । ਇਸ ਦੇ ਨਾਲ ਹੀ ਸੁਖਵਿੰਦਰ ਕੌਰ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ।

ਜ਼ਿਕਰਯੋਗ ਹੈ ਕਿ ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦਾ 27 ਜੂਨ 2025 ਨੂੰ ਦਿਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਲੰਬੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਹਾਲਤ ਵਿਗੜਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਰਨਤਾਰਨ ਤੋਂ ਵਿਧਾਇਕ ਦੀ ਸੀਟ ਖਾਲੀ ਹੋ ਗਈ ਸੀ।

More News

NRI Post
..
NRI Post
..
NRI Post
..