Punjab: ਜਵਾਈ ਨੇ ਗੋਲ਼ੀ ਮਾਰ ਕੇ ਕੀਤੀ ਸੱਸ ਦੀ ਹੱਤਿਆ

by nripost

ਲੁਧਿਆਣਾ (ਨੇਹਾ): ਜੀਟੀਬੀ ਨਗਰ, ਭਾਮੀਆਂ ਕਲਾਂ ਵਿੱਚ ਇਕ ਵਿਅਕਤੀ ਸਹੁਰੇ ਘਰ ਪਹੁੰਚਿਆ ਤੇ ਗੋਲੀ ਮਾਰ ਕੇ ਆਪਣੀ ਸੱਸ ਦੀ ਹੱਤਿਆ ਕਰ ਦਿੱਤੀ। ਜਮਾਲਪੁਰ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਔਰਤ ਦੀ ਪਛਾਣ ਪੂਨਮ ਪਾਂਡੇ ਵਜੋਂ ਹੋਈ ਹੈ, ਜੋ ਜੀਟੀਬੀ ਨਗਰ ਸ਼ਾਂਤੀ ਵਿਹਾਰ ਕਾਲੋਨੀ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਮਿ੍ਤਕਾ ਦੀ ਧੀ ਦਾ ਕੁਝ ਸਮੇਂ ਤੋਂ ਪਤੀ ਨਾਲ ਘਰੇਲੂ ਝਗੜਾ ਚੱਲ ਰਿਹਾ ਸੀ। ਇਸ ਕਾਰਨ ਉਹ ਲਗਪਗ 15 ਦਿਨਾਂ ਤੋਂ ਆਪਣੀ ਮਾਂ ਦੇ ਘਰ ਰਹਿ ਰਹੀ ਸੀ।

ਸ਼ਨਿਚਰਵਾਰ ਦੁਪਹਿਰ ਨੂੰ ਪੂਨਮ ਪਾਂਡੇ ਅਤੇ ਉਸ ਦੀ ਧੀ ਘਰ ਵਿੱਚ ਮੌਜੂਦ ਸਨ। ਮੁਲਜ਼ਮ ਆਪਣੇ ਦੋਸਤ ਨਾਲ ਬਾਈਕ 'ਤੇ ਆਇਆ। ਉਹ ਘਰ ਦੇ ਅੰਦਰ ਚਲਾ ਗਿਆ ਤੇ ਦੋਸਤ ਬਾਹਰ ਖੜ੍ਹਾ ਰਿਹਾ। ਘਰ ਵੜਦਿਆਂ ਹੀ ਉਸ ਨੇ ਪਹਿਲਾਂ ਪਤਨੀ ’ਤੇ ਗੋਲੀ ਚਲਾਈ ਪਰ ਉਸ ਦਾ ਬਚਾਅ ਹੋ ਗਿਆ। ਫਿਰ ਉਸ ਨੇ ਦੂਜੀ ਗੋਲੀ ਚਲਾਈ ਜੋ ਉਸ ਦੀ ਸੱਸ ਪੂਨਮ ਪਾਂਡੇ ਦੇ ਸਿਰ ਵਿੱਚ ਲੱਗੀ। ਪੂਨਮ ਖੂਨ ਨਾਲ ਲੱਥਪੱਥ ਜ਼ਮੀਨ ’ਤੇ ਡਿੱਗ ਪਈ। ਗੋਲੀਆਂ ਚਲਾਉਣ ਤੋਂ ਬਾਅਦ ਮੁਲਜ਼ਮ ਬਾਈਕ ’ਤੇ ਫ਼ਰਾਰ ਹੋ ਗਿਆ। ਗੰਭੀਰ ਹਾਲਤ ਵਿੱਚ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸ ਨੂੰ ਮਿ੍ਤਕ ਐਲਾਨ ਦਿੱਤਾ ਗਿਆ।

ਜਮਾਲਪੁਰ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਕਬਜ਼ੇ ਵਿੱਚ ਲੈ ਲਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਸਥਾਨ ਤੋਂ ਦੋ ਗੋਲੀਆਂ ਦੇ ਖੋਲ ਅਤੇ ਕਾਰਤੂਸ ਬਰਾਮਦ ਕੀਤਾ, ਜਿਸ ਨੂੰ ਜਾਂਚ ਲਈ ਪ੍ਰਯੋਗਸ਼ਾਲਾ ਭੇਜਿਆ ਜਾਵੇਗਾ। ਮੌਕੇ ’ਤੇ ਪਹੁੰਚੀ ਐੱਸਐੱਚਓ ਬਲਵਿੰਦਰ ਕੌਰ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਔਰਤ ਦੇ ਜਵਾਈ ਦਾ ਨਾਂ ਸਾਹਮਣੇ ਆਇਆ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੂਚਨਾ ਤੋਂ ਬਾਅਦ ਸਾਡੀ ਟੀਮ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਕੀਤੀ ਜਿੱਥੋਂ ਖਾਲੀ ਖੋਲ ਅਤੇ ਕਾਰਤੂਸ ਵੀ ਮਿਲਿਆ ਹੈ। ਮੁਲਜ਼ਮ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ ਅਤੇ ਇਸੇ ਝਗੜੇ ਕਾਰਨ ਉਸ ਦੀ ਪਤਨੀ ਪੇਕੇ ਘਰ ਰਹਿ ਰਹੀ ਸੀ। ਇਸੇ ਗੱਲ ’ਤੇ ਗੁੱਸੇ ਵਿਚ ਆ ਕੇ ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦਿੱਤਾ।

More News

NRI Post
..
NRI Post
..
NRI Post
..