ਪਟਿਆਲਾ (ਰਾਘਵ): ਥਾਪਰ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲਾਜੀ ਡੀਮਡ ਯੂਨੀਵਰਸਿਟੀ ’ਚ ਇਕ ਵਿਦਿਆਰਥੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਅਨੀਸ਼ ਗਰਗ (21) ਵਾਸੀ ਲੁਧਿਆਣਾ ਵਜੋਂ ਹੋਈ। ਇਹ ਘਟਨਾ ਦੇਰ ਰਾਤ ਦੀ ਘਟਨਾ ਹੈ। ਅਨੀਸ਼ ਗਰਗ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਦੇ ਕਾਰਨ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲਾਈਨ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਗਈ ਸੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਮੋਰਚਰੀ ’ਚ ਰੱਖਵਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਅਨੀਸ਼ ਗਰਗ ਕੰਪਿਊਟਰ ਸਾਇੰਸ ਦੇ ਦੂਜੇ ਸਾਲ ਦਾ ਵਿਦਿਆਰਥੀ ਸੀ।


