Punjab: ਬਟਾਲਾ ‘ਚ ਭਿਆਨਕ ਸੜਕ ਹਾਦਸਾ, 1 ਦੀ ਮੌਤ

by nripost

ਬਟਾਲਾ (ਰਾਘਵ): ਦੋ ਮੋਟਰਸਾਈਕਲਾਂ ਦੀ ਹੋਈ ਟੱਕਰ ’ਚ ਪਤੀ ਦੀ ਮੌਤ ਅਤੇ ਪਤਨੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਜਗਤਾਰ ਸਿੰਘ ਪੁੱਤਰ ਸਿੰਗਾਰਾ ਸਿੰਘ ਵਾਸੀ ਪਿੰਡ ਰੰਗੜ ਨੰਗਲ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੀ ਪਤਨੀ ਜਸਪਾਲ ਕੌਰ ਨਾਲ ਮਹਿਤਾ ਚੌਕ ਵੱਲ ਗਿਆ ਸੀ। ਜਦੋਂ ਇਹ ਦੋਵੇਂ ਮਹਿਤਾ ਚੌਕ ਵਲੋਂ ਵਾਪਸ ਆ ਰਹੇ ਸਨ ਅਤੇ ਪਿੰਡ ਬੂੜੇਨੰਗਲ ਨੇੜੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਉਕਤ ਪਤੀ-ਪਤਨੀ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਜਗਤਾਰ ਸਿੰਘ ਦੀ ਮੌਤ ਹੋ ਗਈ। ਜਦਕਿ ਇਸਦੀ ਪਤਨੀ ਜਸਪਾਲ ਕੌਰ ਜ਼ਖਮੀ ਹੋ ਗਈ।

ਥਾਣਾ ਰੰਗੜ ਨੰਗਲ ਏ. ਐੱਸ. ਆਈ. ਪਲਵਿੰਦਰ ਸਿੰਘ ਸੋਹਲ, ਏ. ਐੱਸ. ਆਈ. ਨਿਰਮਲ ਸਿੰਘ ਤੇ ਏ. ਐੱਸ. ਆਈ. ਸੁਰਿੰਦਰਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਜਗਤਾਰ ਸਿੰਘ ਦੀ ਲਾਸ਼ ਨੂੰ ਕਬਜ਼ੇ ’ਚ ਲੈਣ ਉਪਰੰਤ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਹੈ। ਜਦਕਿ ਮੋਟਰਸਾਈਕਲ ਵਾਲਾ ਮੌਕੇ ਤੋਂ ਫਰਾਰ ਹੋ ਗਿਆ।