ਦੀਨਾਨਗਰ (ਰਾਘਵ) : ਦੀਨਾਨਗਰ ਦੀ ਪਨੀਆਰ ਸ਼ੂਗਰ ਮਿੱਲ ਨੇੜੇ ਅੱਜ ਸਵੇਰੇ ਵੱਡਾ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਹਰਿਆਣਾ ਨੰਬਰ ਦੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਖੜ੍ਹੇ ਟਰੱਕ ਨਾਲ ਟੱਕਰ ਮਾਰ ਦਿੱਤੀ, ਜੋ ਕਿ ਹਿਮਾਚਲ ਦਾ ਦੱਸਿਆ ਜਾਂਦਾ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਟਰੱਕਾਂ ਦੇ ਪਰਖੱਚੇ ਉੱਡ ਗਏ। ਖੁਸ਼ਕਿਸਮਤੀ ਇਹ ਰਹੀ ਕਿ ਦੋਵੇਂ ਟਰੱਕ ਡਰਾਈਵਰਾਂ ਨੂੰ ਕੋਈ ਵੱਡੀ ਸੱਟ ਨਹੀਂ ਲੱਗੀ। ਖੜ੍ਹੇ ਟਰੱਕ ਦੇ ਡਰਾਈਵਰ ਅਤੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਦਾ ਟਰੱਕ ਪਠਾਨਕੋਟ ਤੋਂ ਗੁਰਦਾਸਪੁਰ ਵੱਲ ਜਾ ਰਿਹਾ ਸੀ।
ਰਸਤੇ ਵਿੱਚ ਉਹ ਚਾਹ ਪੀਣ ਲਈ ਟਰੱਕ ਨੂੰ ਰੋਕਿਆ ਹੀ ਸੀ ਕਿ ਪਿੱਛੇ ਤੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਖੜ੍ਹੇ ਟਰੱਕ ਦੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਦੂਜੇ ਟਰੱਕ ਦਾ ਡਰਾਈਵਰ ਪੂਰੀ ਤਰ੍ਹਾਂ ਸੁਰੱਖਿਅਤ ਹੈ। ਮੌਕੇ 'ਤੇ ਪਹੁੰਚੇ ਐੱਸ.ਐੱਸ.ਐੱਫ. ਟੀਮ ਨੇ ਮੁੱਢਲੀ ਸਹਾਇਤਾ ਦਿੱਤੀ। ਹਾਲਾਂਕਿ ਦੋਵੇਂ ਟਰੱਕ ਬੁਰੀ ਤਰ੍ਹਾਂ ਨੁਕਸਾਨੇ ਗਏ।



